9ਦਾਵੀਦ ਨੇ ਫਿਰ ਕਿਲ੍ਹੇ ਵਿੱਚ ਨਿਵਾਸ ਕੀਤਾ ਅਤੇ ਇਸਨੂੰ ਦਾਵੀਦ ਦਾ ਸ਼ਹਿਰ ਆਖਿਆ। ਉਸਨੇ ਛੱਤ ਤੋਂ ਅੰਦਰ ਵੱਲ, ਇਸਦੇ ਆਲੇ-ਦੁਆਲੇ ਦਾ ਸ਼ਹਿਰ ਉਸਾਰਿਆ।
10ਅਤੇ ਦਾਵੀਦ ਦਿਨੋਂ ਦਿਨ ਤਾਕਤਵਰ ਹੁੰਦਾ ਗਿਆ, ਕਿਉਂ ਜੋ ਸਰਬ ਸ਼ਕਤੀਮਾਨ ਯਾਹਵੇਹ ਪਰਮੇਸ਼ਵਰ ਉਸਦੇ ਨਾਲ ਸੀ।
11ਹੁਣ ਸੂਰ ਦੇ ਰਾਜੇ ਹੀਰਾਮ ਨੇ ਦਾਵੀਦ ਕੋਲ ਸੰਦੇਸ਼ਵਾਹਕ ਭੇਜੇ, ਨਾਲੇ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ ਅਤੇ ਉਨ੍ਹਾਂ ਨੇ ਦਾਵੀਦ ਲਈ ਇੱਕ ਮਹਿਲ ਬਣਾਇਆ।
12ਤਦ ਦਾਵੀਦ ਨੂੰ ਪਤਾ ਲੱਗਾ ਕਿ ਯਾਹਵੇਹ ਨੇ ਉਸ ਨੂੰ ਇਸਰਾਏਲ ਉੱਤੇ ਰਾਜੇ ਵਜੋਂ ਸਥਾਪਿਤ ਕੀਤਾ ਸੀ ਅਤੇ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਉੱਚਾ ਕੀਤਾ ਗਿਆ ਸੀ।
13ਹੇਬਰੋਨ ਛੱਡਣ ਤੋਂ ਬਾਅਦ, ਦਾਵੀਦ ਨੇ ਯੇਰੂਸ਼ਲੇਮ ਵਿੱਚ ਹੋਰ ਵੀ ਪਤਨੀਆਂ ਬਣਾਈਆਂ ਅਤੇ ਰਖੇਲਾਂ ਰੱਖੀਆਂ, ਅਤੇ ਉਸਦੇ ਘਰ ਹੋਰ ਪੁੱਤਰ ਅਤੇ ਧੀਆਂ ਪੈਦਾ ਹੋਏ।