2 ਸ਼ਮੁਏਲ 5

ਤਦ ਦਾਵੀਦ ਨੂੰ ਪਤਾ ਲੱਗਾ ਕਿ ਯਾਹਵੇਹ ਨੇ ਉਸ ਨੂੰ ਇਸਰਾਏਲ ਉੱਤੇ ਰਾਜੇ ਵਜੋਂ ਸਥਾਪਿਤ ਕੀਤਾ ਸੀ ਅਤੇ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਉੱਚਾ ਕੀਤਾ ਗਿਆ ਸੀ।

2 Samuel 5:12 (UKJV) And David perceived that the LORD had established him king over Israel, and that he had exalted his kingdom for his people Israel's sake.

10ਅਤੇ ਦਾਵੀਦ ਦਿਨੋਂ ਦਿਨ ਤਾਕਤਵਰ ਹੁੰਦਾ ਗਿਆ, ਕਿਉਂ ਜੋ ਸਰਬ ਸ਼ਕਤੀਮਾਨ ਯਾਹਵੇਹ ਪਰਮੇਸ਼ਵਰ ਉਸਦੇ ਨਾਲ ਸੀ।

11ਹੁਣ ਸੂਰ ਦੇ ਰਾਜੇ ਹੀਰਾਮ ਨੇ ਦਾਵੀਦ ਕੋਲ ਸੰਦੇਸ਼ਵਾਹਕ ਭੇਜੇ, ਨਾਲੇ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ ਅਤੇ ਉਨ੍ਹਾਂ ਨੇ ਦਾਵੀਦ ਲਈ ਇੱਕ ਮਹਿਲ ਬਣਾਇਆ।

12ਤਦ ਦਾਵੀਦ ਨੂੰ ਪਤਾ ਲੱਗਾ ਕਿ ਯਾਹਵੇਹ ਨੇ ਉਸ ਨੂੰ ਇਸਰਾਏਲ ਉੱਤੇ ਰਾਜੇ ਵਜੋਂ ਸਥਾਪਿਤ ਕੀਤਾ ਸੀ ਅਤੇ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਉੱਚਾ ਕੀਤਾ ਗਿਆ ਸੀ।

13ਹੇਬਰੋਨ ਛੱਡਣ ਤੋਂ ਬਾਅਦ, ਦਾਵੀਦ ਨੇ ਯੇਰੂਸ਼ਲੇਮ ਵਿੱਚ ਹੋਰ ਵੀ ਪਤਨੀਆਂ ਬਣਾਈਆਂ ਅਤੇ ਰਖੇਲਾਂ ਰੱਖੀਆਂ, ਅਤੇ ਉਸਦੇ ਘਰ ਹੋਰ ਪੁੱਤਰ ਅਤੇ ਧੀਆਂ ਪੈਦਾ ਹੋਏ।

14ਇਹ ਉਸਦੇ ਬੱਚਿਆਂ ਦੇ ਨਾਮ ਹਨ ਜਿਹੜੇ ਉੱਥੇ ਜੰਮੇ ਸਨ: ਸ਼ਮੂਆਹ, ਸ਼ੋਬਾਬ, ਨਾਥਾਨ, ਸ਼ਲੋਮੋਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.