16ਅਲੀਸ਼ਾਮਾ, ਅਲੀਆਦਾ ਅਤੇ ਅਲੀਫ਼ਲੇਟ।
17ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਦਾਵੀਦ ਨੂੰ ਇਸਰਾਏਲ ਦਾ ਰਾਜਾ ਅਭਿਸ਼ੇਕ ਕੀਤਾ ਗਿਆ ਹੈ, ਤਾਂ ਉਹ ਉਸ ਨੂੰ ਲੱਭਣ ਲਈ ਪੂਰੇ ਜ਼ੋਰ ਨਾਲ ਚੜ੍ਹੇ, ਪਰ ਦਾਵੀਦ ਨੇ ਇਹ ਸੁਣਿਆ ਅਤੇ ਉਹ ਗੜ੍ਹ ਵਿੱਚ ਹੇਠਾਂ ਚਲਾ ਗਿਆ।
18ਫ਼ਲਿਸਤੀ ਆਏ ਅਤੇ ਰਫ਼ਾਈਮ ਦੀ ਵਾਦੀ ਵਿੱਚ ਫੈਲ ਗਏ।
19ਇਸ ਲਈ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ, “ਕੀ ਮੈਂ ਜਾ ਕੇ ਫ਼ਲਿਸਤੀਆਂ ਉੱਤੇ ਹਮਲਾ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਂਗਾ?” ਯਾਹਵੇਹ ਨੇ ਉਸਨੂੰ ਉੱਤਰ ਦਿੱਤਾ, “ਜਾ, ਮੈਂ ਜ਼ਰੂਰ ਫ਼ਲਿਸਤੀਆਂ ਨੂੰ ਤੇਰੇ ਹੱਥਾਂ ਵਿੱਚ ਦੇ ਦਿਆਂਗਾ।”
20ਇਸ ਲਈ ਦਾਵੀਦ ਬਾਲ-ਪਰਾਜ਼ਿਮ ਵਿੱਚ ਆਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਹਰਾਇਆ। ਉਸਨੇ ਕਿਹਾ, “ਜਿਵੇਂ ਪਾਣੀ ਵਗਦਾ ਹੈ, ਯਾਹਵੇਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ।” ਇਸ ਲਈ ਉਸ ਥਾਂ ਨੂੰ ਨਾਮ ਬਆਲ-ਪਰਾਜ਼ਿਮ ਕਿਹਾ ਜਾਂਦਾ ਸੀ।