2 ਸ਼ਮੁਏਲ 5

ਪਿਛਲੇ ਸਾਲਾਂ ਵਿੱਚ, ਜਦੋਂ ਸ਼ਾਊਲ ਸਾਡੇ ਉੱਤੇ ਰਾਜਾ ਸੀ, ਤੁਸੀਂ ਹੀ ਉਹ ਸੀ ਜਿਸਨੇ ਇਸਰਾਏਲ ਅਤੇ ਉਸਦੀ ਫੌਜਾਂ ਦੀ ਅਗਵਾਈ ਕੀਤੀ ਸੀ ਅਤੇ ਯਾਹਵੇਹ ਨੇ ਤੈਨੂੰ ਆਖਿਆ, ‘ਤੂੰ ਮੇਰੀ ਪਰਜਾ ਇਸਰਾਏਲ ਉੱਤੇ ਚਰਵਾਹਾ ਹੋਵੇਗਾ ਅਤੇ ਤੂੰ ਉਹਨਾਂ ਦਾ ਹਾਕਮ ਬਣ ਜਾਵੇਂਗਾ।’ ”

2 Samuel 5:2 (UKJV) Also in time past, when Saul was king over us, you were he that led out and brought in Israel: and the LORD said to you, You shall feed my people Israel, and you shall be a captain over Israel.

1ਇਸਰਾਏਲ ਦੇ ਸਾਰੇ ਗੋਤ ਹੇਬਰੋਨ ਵਿੱਚ ਦਾਵੀਦ ਕੋਲ ਆ ਕੇ ਉਸਨੂੰ ਆਖਿਆ, “ਅਸੀਂ ਤੁਹਾਡਾ ਆਪਣਾ ਹੀ ਮਾਸ ਅਤੇ ਲਹੂ ਹਾਂ।

2ਪਿਛਲੇ ਸਾਲਾਂ ਵਿੱਚ, ਜਦੋਂ ਸ਼ਾਊਲ ਸਾਡੇ ਉੱਤੇ ਰਾਜਾ ਸੀ, ਤੁਸੀਂ ਹੀ ਉਹ ਸੀ ਜਿਸਨੇ ਇਸਰਾਏਲ ਅਤੇ ਉਸਦੀ ਫੌਜਾਂ ਦੀ ਅਗਵਾਈ ਕੀਤੀ ਸੀ ਅਤੇ ਯਾਹਵੇਹ ਨੇ ਤੈਨੂੰ ਆਖਿਆ, ‘ਤੂੰ ਮੇਰੀ ਪਰਜਾ ਇਸਰਾਏਲ ਉੱਤੇ ਚਰਵਾਹਾ ਹੋਵੇਗਾ ਅਤੇ ਤੂੰ ਉਹਨਾਂ ਦਾ ਹਾਕਮ ਬਣ ਜਾਵੇਂਗਾ।’ ”

3ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਹੇਬਰੋਨ ਵਿੱਚ ਰਾਜਾ ਦਾਵੀਦ ਕੋਲ ਆਏ, ਤਾਂ ਰਾਜੇ ਨੇ ਉਨ੍ਹਾਂ ਨਾਲ ਹੇਬਰੋਨ ਵਿੱਚ ਯਾਹਵੇਹ ਦੇ ਸਾਹਮਣੇ ਇੱਕ ਨੇਮ ਬੰਨ੍ਹਿਆ ਅਤੇ ਉਨ੍ਹਾਂ ਨੇ ਦਾਵੀਦ ਨੂੰ ਇਸਰਾਏਲ ਦਾ ਰਾਜਾ ਮਸਹ ਕੀਤਾ।

4ਦਾਵੀਦ ਤੀਹ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਚਾਲੀ ਸਾਲ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.