20ਇਸ ਲਈ ਦਾਵੀਦ ਬਾਲ-ਪਰਾਜ਼ਿਮ ਵਿੱਚ ਆਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਹਰਾਇਆ। ਉਸਨੇ ਕਿਹਾ, “ਜਿਵੇਂ ਪਾਣੀ ਵਗਦਾ ਹੈ, ਯਾਹਵੇਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ।” ਇਸ ਲਈ ਉਸ ਥਾਂ ਨੂੰ ਨਾਮ ਬਆਲ-ਪਰਾਜ਼ਿਮ ਕਿਹਾ ਜਾਂਦਾ ਸੀ।
21ਫ਼ਲਿਸਤੀਆਂ ਨੇ ਆਪਣੀਆਂ ਮੂਰਤੀਆਂ ਨੂੰ ਉੱਥੇ ਛੱਡ ਦਿੱਤਾ ਅਤੇ ਦਾਵੀਦ ਅਤੇ ਉਸਦੇ ਆਦਮੀ ਉਨ੍ਹਾਂ ਨੂੰ ਚੁੱਕ ਕੇ ਲੈ ਗਏ।
22ਫ਼ਲਿਸਤੀ ਇੱਕ ਵਾਰ ਫਿਰ ਆਏ ਅਤੇ ਰਫ਼ਾਈਮ ਦੀ ਘਾਟੀ ਵਿੱਚ ਫੈਲ ਗਏ।
23ਤਾਂ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ ਤਾਂ ਉਸ ਨੇ ਉੱਤਰ ਦਿੱਤਾ, “ਸਿੱਧੇ ਉੱਪਰ ਨਾ ਜਾਓ ਸਗੋਂ ਉਨ੍ਹਾਂ ਦੇ ਪਿੱਛੇ ਚੱਕਰ ਲਗਾਓ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰੋ।
24ਜਿਵੇਂ ਹੀ ਤੁਸੀਂ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਤੇ ਸੈਨਾਂ ਦੇ ਤੁਰਨ ਦੀ ਆਵਾਜ਼ ਸੁਣਦੇ ਹੋ, ਤੇਜ਼ੀ ਨਾਲ ਅੱਗੇ ਵਧੋ, ਕਿਉਂਕਿ ਇਸਦਾ ਮਤਲਬ ਹੋਵੇਗਾ ਕਿ ਯਾਹਵੇਹ ਫ਼ਲਿਸਤੀ ਸੈਨਾਂ ਨੂੰ ਮਾਰਨ ਲਈ ਤੁਹਾਡੇ ਅੱਗੇ ਨਿੱਕਲਿਆ ਹੈ।”