2 ਸ਼ਮੁਏਲ 5

ਤਾਂ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ ਤਾਂ ਉਸ ਨੇ ਉੱਤਰ ਦਿੱਤਾ, “ਸਿੱਧੇ ਉੱਪਰ ਨਾ ਜਾਓ ਸਗੋਂ ਉਨ੍ਹਾਂ ਦੇ ਪਿੱਛੇ ਚੱਕਰ ਲਗਾਓ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰੋ।

2 Samuel 5:23 (UKJV) And when David enquired of the LORD, he said, You shall not go up; but fetch a compass behind them, and come upon them opposite to the mulberry trees.

21ਫ਼ਲਿਸਤੀਆਂ ਨੇ ਆਪਣੀਆਂ ਮੂਰਤੀਆਂ ਨੂੰ ਉੱਥੇ ਛੱਡ ਦਿੱਤਾ ਅਤੇ ਦਾਵੀਦ ਅਤੇ ਉਸਦੇ ਆਦਮੀ ਉਨ੍ਹਾਂ ਨੂੰ ਚੁੱਕ ਕੇ ਲੈ ਗਏ।

22ਫ਼ਲਿਸਤੀ ਇੱਕ ਵਾਰ ਫਿਰ ਆਏ ਅਤੇ ਰਫ਼ਾਈਮ ਦੀ ਘਾਟੀ ਵਿੱਚ ਫੈਲ ਗਏ।

23ਤਾਂ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ ਤਾਂ ਉਸ ਨੇ ਉੱਤਰ ਦਿੱਤਾ, “ਸਿੱਧੇ ਉੱਪਰ ਨਾ ਜਾਓ ਸਗੋਂ ਉਨ੍ਹਾਂ ਦੇ ਪਿੱਛੇ ਚੱਕਰ ਲਗਾਓ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰੋ।

24ਜਿਵੇਂ ਹੀ ਤੁਸੀਂ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਤੇ ਸੈਨਾਂ ਦੇ ਤੁਰਨ ਦੀ ਆਵਾਜ਼ ਸੁਣਦੇ ਹੋ, ਤੇਜ਼ੀ ਨਾਲ ਅੱਗੇ ਵਧੋ, ਕਿਉਂਕਿ ਇਸਦਾ ਮਤਲਬ ਹੋਵੇਗਾ ਕਿ ਯਾਹਵੇਹ ਫ਼ਲਿਸਤੀ ਸੈਨਾਂ ਨੂੰ ਮਾਰਨ ਲਈ ਤੁਹਾਡੇ ਅੱਗੇ ਨਿੱਕਲਿਆ ਹੈ।”

25ਇਸ ਲਈ ਦਾਵੀਦ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ ਅਤੇ ਉਸਨੇ ਗਿਬੇਓਨ ਤੋਂ ਲੈ ਕੇ ਗੇਜ਼ੇਰ ਤੀਕ ਫ਼ਲਿਸਤੀਆਂ ਨੂੰ ਮਾਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.