23ਤਾਂ ਦਾਵੀਦ ਨੇ ਯਾਹਵੇਹ ਤੋਂ ਪੁੱਛਿਆ ਤਾਂ ਉਸ ਨੇ ਉੱਤਰ ਦਿੱਤਾ, “ਸਿੱਧੇ ਉੱਪਰ ਨਾ ਜਾਓ ਸਗੋਂ ਉਨ੍ਹਾਂ ਦੇ ਪਿੱਛੇ ਚੱਕਰ ਲਗਾਓ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰੋ।
24ਜਿਵੇਂ ਹੀ ਤੁਸੀਂ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਤੇ ਸੈਨਾਂ ਦੇ ਤੁਰਨ ਦੀ ਆਵਾਜ਼ ਸੁਣਦੇ ਹੋ, ਤੇਜ਼ੀ ਨਾਲ ਅੱਗੇ ਵਧੋ, ਕਿਉਂਕਿ ਇਸਦਾ ਮਤਲਬ ਹੋਵੇਗਾ ਕਿ ਯਾਹਵੇਹ ਫ਼ਲਿਸਤੀ ਸੈਨਾਂ ਨੂੰ ਮਾਰਨ ਲਈ ਤੁਹਾਡੇ ਅੱਗੇ ਨਿੱਕਲਿਆ ਹੈ।”
25ਇਸ ਲਈ ਦਾਵੀਦ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ ਅਤੇ ਉਸਨੇ ਗਿਬੇਓਨ ਤੋਂ ਲੈ ਕੇ ਗੇਜ਼ੇਰ ਤੀਕ ਫ਼ਲਿਸਤੀਆਂ ਨੂੰ ਮਾਰਿਆ।