2 ਸ਼ਮੁਏਲ 6

ਦਾਵੀਦ ਦਾ ਮਨ ਨਾ ਕੀਤਾ ਜੋ ਉਹ ਯਾਹਵੇਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ। ਇਸ ਦੀ ਬਜਾਏ, ਉਹ ਇਸ ਨੂੰ ਗਿੱਤੀ ਓਬੇਦ-ਅਦੋਮ ਦੇ ਘਰ ਲੈ ਗਿਆ।

2 Samuel 6:10 (UKJV) So David would not remove the ark of the LORD unto him into the city of David: but David carried it aside into the house of Obededom the Gittite.

8ਤਦ ਦਾਵੀਦ ਦੁਖੀ ਹੋਇਆ ਕਿਉਂਕਿ ਯਾਹਵੇਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਸੀ ਅਤੇ ਅੱਜ ਤੱਕ ਉਸ ਥਾਂ ਨੂੰ ਪੇਰੇਜ਼-ਊਜ਼ਾਹ ਕਿਹਾ ਜਾਂਦਾ ਹੈ।

9ਦਾਵੀਦ ਉਸ ਦਿਨ ਯਾਹਵੇਹ ਤੋਂ ਡਰਿਆ ਅਤੇ ਕਿਹਾ, “ਮੈ ਯਾਹਵੇਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?”

10ਦਾਵੀਦ ਦਾ ਮਨ ਨਾ ਕੀਤਾ ਜੋ ਉਹ ਯਾਹਵੇਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ। ਇਸ ਦੀ ਬਜਾਏ, ਉਹ ਇਸ ਨੂੰ ਗਿੱਤੀ ਓਬੇਦ-ਅਦੋਮ ਦੇ ਘਰ ਲੈ ਗਿਆ।

11ਯਾਹਵੇਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ ਅਤੇ ਯਾਹਵੇਹ ਨੇ ਉਸਨੂੰ ਅਤੇ ਉਸਦੇ ਸਾਰੇ ਪਰਿਵਾਰ ਨੂੰ ਬਰਕਤ ਦਿੱਤੀ।

12ਰਾਜਾ ਦਾਵੀਦ ਨੂੰ ਲੋਕਾਂ ਨੇ ਦੱਸਿਆ, “ਪਰਮੇਸ਼ਵਰ ਦੇ ਨੇਮ ਸੰਦੂਕ ਦੇ ਕਾਰਨ ਓਬੇਦ-ਅਦੋਮ ਦੇ ਘਰਾਣੇ ਨੂੰ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ ਨੂੰ ਯਾਹਵੇਹ ਨੇ ਬਰਕਤ ਦਿੱਤੀ ਹੈ।” ਇਸ ਲਈ ਦਾਵੀਦ ਪਰਮੇਸ਼ਵਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰ ਵਿੱਚੋਂ ਦਾਵੀਦ ਦੇ ਸ਼ਹਿਰ ਨੂੰ ਅਨੰਦ ਨਾਲ ਲਿਆਉਣ ਲਈ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.