19ਤਦ ਉਸਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ, ਆਦਮੀ ਅਤੇ ਔਰਤਾਂ ਦੋਹਾਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਸੌਗੀ ਦੀ ਟਿੱਕੀ ਦਿੱਤੀ ਤਦ ਸਾਰੇ ਲੋਕ ਆਪੋ-ਆਪਣੇ ਘਰਾਂ ਨੂੰ ਚਲੇ ਗਏ।
20ਜਦੋਂ ਦਾਵੀਦ ਆਪਣੇ ਘਰ ਨੂੰ ਅਸੀਸ ਦੇਣ ਲਈ ਘਰ ਪਰਤਿਆ, ਤਾਂ ਸ਼ਾਊਲ ਦੀ ਧੀ ਮੀਕਲ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਕਿਹਾ, “ਇਸਰਾਏਲ ਦੇ ਰਾਜੇ ਨੇ ਅੱਜ ਕਿਵੇਂ ਵੱਖਰਾ ਕੀਤਾ ਹੈ, ਕਿ ਆਪਣੇ ਨੌਕਰਾਂ ਦੀਆਂ ਦਾਸੀਆਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਅਸ਼ਲੀਲ ਆਦਮੀ ਹੋਏ!”
21ਦਾਵੀਦ ਨੇ ਮੀਕਲ ਨੂੰ ਕਿਹਾ, “ਇਹ ਯਾਹਵੇਹ ਦੇ ਅੱਗੇ ਸੀ, ਜਿਸ ਨੇ ਮੈਨੂੰ ਤੇਰੇ ਪਿਤਾ ਜਾਂ ਆਪਣੇ ਘਰ ਵਿੱਚੋਂ ਕਿਸੇ ਦੀ ਬਜਾਏ ਮੈਨੂੰ ਚੁਣ ਲਿਆ ਜਦੋਂ ਉਸਨੇ ਮੈਨੂੰ ਇਸਰਾਏਲ ਦੇ ਲੋਕਾਂ ਦਾ ਸ਼ਾਸਕ ਨਿਯੁਕਤ ਕੀਤਾ ਹੈ, ਮੈਂ ਯਾਹਵੇਹ ਦੇ ਅੱਗੇ ਨੱਚਾਂਗਾ।
22ਸਗੋਂ ਮੈਂ ਇਸ ਤੋਂ ਵੀ ਵੱਧ ਨੀਚ ਹੋ ਜਾਵਾਂਗਾ ਅਤੇ ਮੈਂ ਆਪਣੀਆਂ ਨਜ਼ਰਾਂ ਵਿੱਚ ਤੁੱਛ ਗਿਣਿਆ ਜਾਵਾਂਗਾ, ਪਰ ਇਨ੍ਹਾਂ ਦਾਸੀਆ ਦੁਆਰਾ ਜਿਨ੍ਹਾਂ ਬਾਰੇ ਤੂੰ ਗੱਲ ਕੀਤੀ ਸੀ, ਮੈਨੂੰ ਸਨਮਾਨ ਦਿੱਤਾ ਜਾਵੇਗਾ।”
23ਅਤੇ ਸ਼ਾਊਲ ਦੀ ਧੀ ਮੀਕਲ ਦੀ ਮੌਤ ਦੇ ਦਿਨ ਤੱਕ ਕੋਈ ਔਲਾਦ ਨਹੀਂ ਸੀ।