2 ਸ਼ਮੁਏਲ 6

ਤਦ ਦਾਵੀਦ ਦੁਖੀ ਹੋਇਆ ਕਿਉਂਕਿ ਯਾਹਵੇਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਸੀ ਅਤੇ ਅੱਜ ਤੱਕ ਉਸ ਥਾਂ ਨੂੰ ਪੇਰੇਜ਼-ਊਜ਼ਾਹ ਕਿਹਾ ਜਾਂਦਾ ਹੈ।

2 Samuel 6:8 (UKJV) And David was displeased, because the LORD had made a breach upon Uzzah: and he called the name of the place Perezuzzah to this day.

6ਜਦੋਂ ਉਹ ਨਾਕੋਨ ਦੇ ਪਿੜ ਵਿੱਚ ਆਏ, ਤਾਂ ਊਜ਼ਾਹ ਨੇ ਹੱਥ ਵਧਾ ਕੇ ਪਰਮੇਸ਼ਵਰ ਦੇ ਸੰਦੂਕ ਨੂੰ ਫੜ੍ਹ ਕੇ ਸੰਭਾਲਿਆ, ਕਿਉਂ ਜੋ ਬਲਦਾਂ ਨੇ ਠੋਕਰ ਖਾਧੀ ਸੀ।

7ਤਦ ਯਾਹਵੇਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ; ਇਸ ਲਈ ਪਰਮੇਸ਼ਵਰ ਨੇ ਉਸਨੂੰ ਉਸਦੇ ਦੋਸ਼ ਦੇ ਕਾਰਨ ਮਾਰਿਆ ਅਤੇ ਉਹ ਉੱਥੇ ਹੀ ਪਰਮੇਸ਼ਵਰ ਦੇ ਸੰਦੂਕ ਦੇ ਕੋਲ ਮਰ ਗਿਆ।

8ਤਦ ਦਾਵੀਦ ਦੁਖੀ ਹੋਇਆ ਕਿਉਂਕਿ ਯਾਹਵੇਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਸੀ ਅਤੇ ਅੱਜ ਤੱਕ ਉਸ ਥਾਂ ਨੂੰ ਪੇਰੇਜ਼-ਊਜ਼ਾਹ ਕਿਹਾ ਜਾਂਦਾ ਹੈ।

9ਦਾਵੀਦ ਉਸ ਦਿਨ ਯਾਹਵੇਹ ਤੋਂ ਡਰਿਆ ਅਤੇ ਕਿਹਾ, “ਮੈ ਯਾਹਵੇਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?”

10ਦਾਵੀਦ ਦਾ ਮਨ ਨਾ ਕੀਤਾ ਜੋ ਉਹ ਯਾਹਵੇਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ। ਇਸ ਦੀ ਬਜਾਏ, ਉਹ ਇਸ ਨੂੰ ਗਿੱਤੀ ਓਬੇਦ-ਅਦੋਮ ਦੇ ਘਰ ਲੈ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.