2 ਸ਼ਮੁਏਲ 7

ਜਦੋਂ ਰਾਜਾ ਆਪਣੇ ਮਹਿਲ ਵਿੱਚ ਬੈਠਾ ਸੀ ਅਤੇ ਯਾਹਵੇਹ ਨੇ ਉਸਨੂੰ ਉਸਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਅਰਾਮ ਦਿੱਤਾ,

2 Samuel 7:1 (UKJV) And it came to pass, when the king sat in his house, and the LORD had given him rest round about from all his enemies;

1ਜਦੋਂ ਰਾਜਾ ਆਪਣੇ ਮਹਿਲ ਵਿੱਚ ਬੈਠਾ ਸੀ ਅਤੇ ਯਾਹਵੇਹ ਨੇ ਉਸਨੂੰ ਉਸਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਅਰਾਮ ਦਿੱਤਾ,

2ਰਾਜੇ ਨੇ ਨਾਥਾਨ ਨਬੀ ਨੂੰ ਕਿਹਾ, “ਵੇਖ ਮੈਂ ਤਾਂ ਇੱਥੇ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ, ਪਰ ਪਰਮੇਸ਼ਵਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”

3ਨਾਥਾਨ ਨੇ ਰਾਜੇ ਨੂੰ ਜਵਾਬ ਦਿੱਤਾ, “ਜੋ ਕੁਝ ਤੇਰੇ ਮਨ ਵਿੱਚ ਹੈ, ਤੂੰ ਉਸੇ ਤਰ੍ਹਾਂ ਕਰ, ਕਿਉਂਕਿ ਯਾਹਵੇਹ ਤੇਰੇ ਨਾਲ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.