2 ਸ਼ਮੁਏਲ 7

ਅਤੇ ਜਦੋਂ ਤੋਂ ਮੈਂ ਆਪਣੀ ਪਰਜਾ ਇਸਰਾਏਲ ਉੱਤੇ ਆਗੂ ਨਿਯੁਕਤ ਕੀਤਾ ਹੈ ਉਦੋਂ ਤੋਂ ਹੀ ਕਰਦੇ ਆਏ ਹਨ। ਮੈਂ ਤੁਹਾਨੂੰ ਤੁਹਾਡੇ ਸਾਰੇ ਦੁਸ਼ਮਣਾਂ ਤੋਂ ਅਰਾਮ ਵੀ ਦਿਆਂਗਾ। “ ‘ਯਾਹਵੇਹ ਤੈਨੂੰ ਆਖਦਾ ਹੈ ਕਿ ਯਾਹਵੇਹ ਤੇਰੇ ਘਰਾਣੇ ਨੂੰ ਬਣਾਵੇਗਾ।

2 Samuel 7:11 (UKJV) And as since the time that I commanded judges to be over my people Israel, and have caused you to rest from all yours enemies. Also the LORD tells you that he will make you an house.

9ਜਿੱਥੇ ਕਿਤੇ ਵੀ ਤੂੰ ਗਿਆ ਹੈ ਮੈਂ ਤੇਰੇ ਨਾਲ ਰਿਹਾ ਹਾਂ, ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ। ਹੁਣ ਮੈਂ ਧਰਤੀ ਦੇ ਮਹਾਨ ਮਨੁੱਖਾਂ ਦੇ ਨਾਵਾਂ ਵਰਗਾ ਤੇਰਾ ਨਾਮ ਵੱਡਾ ਬਣਾਵਾਂਗਾ।

10ਅਤੇ ਮੈਂ ਆਪਣੇ ਲੋਕ ਇਸਰਾਏਲ ਲਈ ਇੱਕ ਜਗ੍ਹਾ ਠਹਿਰਾਵਾਂਗਾ ਅਤੇ ਉਹਨਾਂ ਨੂੰ ਸਥਿਰ ਕਰਾਂਗਾ ਤਾਂ ਜੋ ਉਹਨਾਂ ਦਾ ਆਪਣਾ ਘਰ ਹੋਵੇ ਅਤੇ ਉਹਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਦੁਸ਼ਟ ਲੋਕ ਹੁਣ ਉਹਨਾਂ ਉੱਤੇ ਜ਼ੁਲਮ ਨਹੀਂ ਕਰਨਗੇ, ਜਿਵੇਂ ਉਹਨਾਂ ਨੇ ਸ਼ੁਰੂ ਵਿੱਚ ਕੀਤਾ ਸੀ

11ਅਤੇ ਜਦੋਂ ਤੋਂ ਮੈਂ ਆਪਣੀ ਪਰਜਾ ਇਸਰਾਏਲ ਉੱਤੇ ਆਗੂ ਨਿਯੁਕਤ ਕੀਤਾ ਹੈ ਉਦੋਂ ਤੋਂ ਹੀ ਕਰਦੇ ਆਏ ਹਨ। ਮੈਂ ਤੁਹਾਨੂੰ ਤੁਹਾਡੇ ਸਾਰੇ ਦੁਸ਼ਮਣਾਂ ਤੋਂ ਅਰਾਮ ਵੀ ਦਿਆਂਗਾ। “ ‘ਯਾਹਵੇਹ ਤੈਨੂੰ ਆਖਦਾ ਹੈ ਕਿ ਯਾਹਵੇਹ ਤੇਰੇ ਘਰਾਣੇ ਨੂੰ ਬਣਾਵੇਗਾ।

12ਜਦੋਂ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪੁਰਖਿਆਂ ਨਾਲ ਸੌ ਜਾਵੇਗਾ, ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾਂ ਕਰਾਂਗਾ। ਜੋ ਤੇਰੇ ਆਪਣੇ ਮਾਸ ਅਤੇ ਲਹੂ ਤੋਂ ਹੋਵੇ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।

13ਉਹ ਹੀ ਹੈ ਜੋ ਮੇਰੇ ਨਾਮ ਲਈ ਇੱਕ ਭਵਨ ਬਣਾਵੇਗਾ, ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦਾ ਲਈ ਸਥਾਪਿਤ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.