2 ਸ਼ਮੁਏਲ 7

ਜਦੋਂ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪੁਰਖਿਆਂ ਨਾਲ ਸੌ ਜਾਵੇਗਾ, ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾਂ ਕਰਾਂਗਾ। ਜੋ ਤੇਰੇ ਆਪਣੇ ਮਾਸ ਅਤੇ ਲਹੂ ਤੋਂ ਹੋਵੇ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।

2 Samuel 7:12 (UKJV) And when your days be fulfilled, and you shall sleep with your fathers, I will set up your seed after you, which shall proceed out of your bowels, and I will establish his kingdom.

10ਅਤੇ ਮੈਂ ਆਪਣੇ ਲੋਕ ਇਸਰਾਏਲ ਲਈ ਇੱਕ ਜਗ੍ਹਾ ਠਹਿਰਾਵਾਂਗਾ ਅਤੇ ਉਹਨਾਂ ਨੂੰ ਸਥਿਰ ਕਰਾਂਗਾ ਤਾਂ ਜੋ ਉਹਨਾਂ ਦਾ ਆਪਣਾ ਘਰ ਹੋਵੇ ਅਤੇ ਉਹਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਦੁਸ਼ਟ ਲੋਕ ਹੁਣ ਉਹਨਾਂ ਉੱਤੇ ਜ਼ੁਲਮ ਨਹੀਂ ਕਰਨਗੇ, ਜਿਵੇਂ ਉਹਨਾਂ ਨੇ ਸ਼ੁਰੂ ਵਿੱਚ ਕੀਤਾ ਸੀ

11ਅਤੇ ਜਦੋਂ ਤੋਂ ਮੈਂ ਆਪਣੀ ਪਰਜਾ ਇਸਰਾਏਲ ਉੱਤੇ ਆਗੂ ਨਿਯੁਕਤ ਕੀਤਾ ਹੈ ਉਦੋਂ ਤੋਂ ਹੀ ਕਰਦੇ ਆਏ ਹਨ। ਮੈਂ ਤੁਹਾਨੂੰ ਤੁਹਾਡੇ ਸਾਰੇ ਦੁਸ਼ਮਣਾਂ ਤੋਂ ਅਰਾਮ ਵੀ ਦਿਆਂਗਾ। “ ‘ਯਾਹਵੇਹ ਤੈਨੂੰ ਆਖਦਾ ਹੈ ਕਿ ਯਾਹਵੇਹ ਤੇਰੇ ਘਰਾਣੇ ਨੂੰ ਬਣਾਵੇਗਾ।

12ਜਦੋਂ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪੁਰਖਿਆਂ ਨਾਲ ਸੌ ਜਾਵੇਗਾ, ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾਂ ਕਰਾਂਗਾ। ਜੋ ਤੇਰੇ ਆਪਣੇ ਮਾਸ ਅਤੇ ਲਹੂ ਤੋਂ ਹੋਵੇ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।

13ਉਹ ਹੀ ਹੈ ਜੋ ਮੇਰੇ ਨਾਮ ਲਈ ਇੱਕ ਭਵਨ ਬਣਾਵੇਗਾ, ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦਾ ਲਈ ਸਥਾਪਿਤ ਕਰਾਂਗਾ।

14ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜਦੋਂ ਉਹ ਬੁਰਿਆਈ ਕਰੇਗਾ ਮੈਂ ਉਸਨੂੰ ਮਨੁੱਖਾਂ ਦੀ ਬਣਾਈ ਰੀਤੀ ਦੇ ਅਨੁਸਾਰ ਡੰਡੇ ਅਤੇ ਕੋੜਿਆਂ ਨਾਲ ਮਾਰ ਕੇ ਸਜ਼ਾ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.