2 ਸ਼ਮੁਏਲ 7

ਉਹ ਹੀ ਹੈ ਜੋ ਮੇਰੇ ਨਾਮ ਲਈ ਇੱਕ ਭਵਨ ਬਣਾਵੇਗਾ, ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦਾ ਲਈ ਸਥਾਪਿਤ ਕਰਾਂਗਾ।

2 Samuel 7:13 (UKJV) He shall build an house for my name, and I will establish the throne of his kingdom for ever.

11ਅਤੇ ਜਦੋਂ ਤੋਂ ਮੈਂ ਆਪਣੀ ਪਰਜਾ ਇਸਰਾਏਲ ਉੱਤੇ ਆਗੂ ਨਿਯੁਕਤ ਕੀਤਾ ਹੈ ਉਦੋਂ ਤੋਂ ਹੀ ਕਰਦੇ ਆਏ ਹਨ। ਮੈਂ ਤੁਹਾਨੂੰ ਤੁਹਾਡੇ ਸਾਰੇ ਦੁਸ਼ਮਣਾਂ ਤੋਂ ਅਰਾਮ ਵੀ ਦਿਆਂਗਾ। “ ‘ਯਾਹਵੇਹ ਤੈਨੂੰ ਆਖਦਾ ਹੈ ਕਿ ਯਾਹਵੇਹ ਤੇਰੇ ਘਰਾਣੇ ਨੂੰ ਬਣਾਵੇਗਾ।

12ਜਦੋਂ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪੁਰਖਿਆਂ ਨਾਲ ਸੌ ਜਾਵੇਗਾ, ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾਂ ਕਰਾਂਗਾ। ਜੋ ਤੇਰੇ ਆਪਣੇ ਮਾਸ ਅਤੇ ਲਹੂ ਤੋਂ ਹੋਵੇ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।

13ਉਹ ਹੀ ਹੈ ਜੋ ਮੇਰੇ ਨਾਮ ਲਈ ਇੱਕ ਭਵਨ ਬਣਾਵੇਗਾ, ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦਾ ਲਈ ਸਥਾਪਿਤ ਕਰਾਂਗਾ।

14ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜਦੋਂ ਉਹ ਬੁਰਿਆਈ ਕਰੇਗਾ ਮੈਂ ਉਸਨੂੰ ਮਨੁੱਖਾਂ ਦੀ ਬਣਾਈ ਰੀਤੀ ਦੇ ਅਨੁਸਾਰ ਡੰਡੇ ਅਤੇ ਕੋੜਿਆਂ ਨਾਲ ਮਾਰ ਕੇ ਸਜ਼ਾ ਦਿਆਂਗਾ।

15ਪਰ ਮੇਰੀ ਦਯਾ ਉਸ ਤੋਂ ਕਦੇ ਵੀ ਨਹੀਂ ਹਟੇਗੀ, ਜਿਵੇਂ ਮੈਂ ਇਸਨੂੰ ਸ਼ਾਊਲ ਤੋਂ ਖੋਹ ਲਿਆ ਸੀ, ਜਿਸ ਨੂੰ ਮੈਂ ਤੇਰੇ ਅੱਗੋਂ ਨਾਸ਼ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.