2 ਸ਼ਮੁਏਲ 7

ਅਤੇ ਪ੍ਰਭੂ ਯਾਹਵੇਹ, ਜਿਵੇਂ ਕਿ ਤੇਰੀ ਨਿਗਾਹ ਵਿੱਚ ਇਹ ਕਾਫ਼ੀ ਨਹੀਂ ਸੀ, ਤੁਸੀਂ ਆਪਣੇ ਸੇਵਕ ਦੇ ਘਰ ਦੇ ਭਵਿੱਖ ਬਾਰੇ ਗੱਲ ਕੀਤੀ। ਹੇ ਪ੍ਰਭੂ ਯਾਹਵੇਹ, ਇਹ ਸਭ ਮਨੁੱਖ ਲਈ ਸਿਰਫ ਮਿੱਟੀ ਹੈ!

2 Samuel 7:19 (UKJV) And this was yet a small thing in your sight, O Lord GOD; but you have spoken also of your servant's house for a great while to come. And is this the manner of man, O Lord GOD?

17ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਵੀਦ ਨੂੰ ਦੱਸ ਦਿੱਤਾ।

18ਤਦ ਰਾਜਾ ਦਾਵੀਦ ਅੰਦਰ ਗਿਆ ਅਤੇ ਯਾਹਵੇਹ ਦੇ ਸਾਹਮਣੇ ਬੈਠ ਗਿਆ ਅਤੇ ਉਸ ਨੇ ਕਿਹਾ, “ਹੇ ਪ੍ਰਭੂ ਯਾਹਵੇਹ ਮੈਂ ਕੌਣ ਹਾਂ ਅਤੇ ਮੇਰਾ ਪਰਿਵਾਰ ਕੀ ਹੈ, ਕਿ ਤੂੰ ਮੈਨੂੰ ਇੱਥੋਂ ਤੱਕ ਲੈ ਆਇਆ ਹੈ?

19ਅਤੇ ਪ੍ਰਭੂ ਯਾਹਵੇਹ, ਜਿਵੇਂ ਕਿ ਤੇਰੀ ਨਿਗਾਹ ਵਿੱਚ ਇਹ ਕਾਫ਼ੀ ਨਹੀਂ ਸੀ, ਤੁਸੀਂ ਆਪਣੇ ਸੇਵਕ ਦੇ ਘਰ ਦੇ ਭਵਿੱਖ ਬਾਰੇ ਗੱਲ ਕੀਤੀ। ਹੇ ਪ੍ਰਭੂ ਯਾਹਵੇਹ, ਇਹ ਸਭ ਮਨੁੱਖ ਲਈ ਸਿਰਫ ਮਿੱਟੀ ਹੈ!

20“ਦਾਵੀਦ ਤੁਹਾਨੂੰ ਹੋਰ ਕੀ ਕਹਿ ਸਕਦਾ ਹੈ? ਕਿਉਂਕਿ ਪ੍ਰਭੂ ਯਾਹਵੇਹ, ਤੁਸੀਂ ਆਪਣੇ ਸੇਵਕ, ਨੂੰ ਜਾਣਦੇ ਹੋ।

21ਆਪਣੇ ਬਚਨ ਦੇ ਖ਼ਾਤਰ ਅਤੇ ਆਪਣੀ ਮਰਜ਼ੀ ਦੇ ਅਨੁਸਾਰ, ਤੂੰ ਇਹ ਮਹਾਨ ਕੰਮ ਕੀਤਾ ਹੈ ਅਤੇ ਆਪਣੇ ਸੇਵਕ ਨੂੰ ਇਹ ਦੱਸ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.