1ਜਦੋਂ ਰਾਜਾ ਆਪਣੇ ਮਹਿਲ ਵਿੱਚ ਬੈਠਾ ਸੀ ਅਤੇ ਯਾਹਵੇਹ ਨੇ ਉਸਨੂੰ ਉਸਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਅਰਾਮ ਦਿੱਤਾ,
2ਰਾਜੇ ਨੇ ਨਾਥਾਨ ਨਬੀ ਨੂੰ ਕਿਹਾ, “ਵੇਖ ਮੈਂ ਤਾਂ ਇੱਥੇ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ, ਪਰ ਪਰਮੇਸ਼ਵਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”
3ਨਾਥਾਨ ਨੇ ਰਾਜੇ ਨੂੰ ਜਵਾਬ ਦਿੱਤਾ, “ਜੋ ਕੁਝ ਤੇਰੇ ਮਨ ਵਿੱਚ ਹੈ, ਤੂੰ ਉਸੇ ਤਰ੍ਹਾਂ ਕਰ, ਕਿਉਂਕਿ ਯਾਹਵੇਹ ਤੇਰੇ ਨਾਲ ਹੈ।”
4ਪਰ ਉਸ ਰਾਤ ਯਾਹਵੇਹ ਦਾ ਬਚਨ ਨਾਥਾਨ ਨੂੰ ਆਇਆ: