2 ਸ਼ਮੁਏਲ 7

ਅਤੇ ਤੇਰੀ ਪਰਜਾ ਇਸਰਾਏਲ ਵਰਗਾ ਕੌਣ ਹੈ, ਧਰਤੀ ਉੱਤੇ ਇੱਕ ਅਜਿਹੀ ਕੌਮ ਹੈ ਜਿਸ ਨੂੰ ਪਰਮੇਸ਼ਵਰ ਨੇ ਆਪਣੇ ਲਈ ਇੱਕ ਪਰਜਾ ਦੇ ਰੂਪ ਵਿੱਚ ਇਸ ਲਈ ਛੁਡਾਇਆ ਤਾਂ ਜੋ ਉਸ ਲਈ ਇੱਕ ਨਾਮ ਬਣਾਉਣ। ਹੋਰਨਾਂ ਕੌਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਆਪਣੇ ਲੋਕਾਂ ਦੇ ਸਾਹਮਣੇ ਤੋਂ ਬਾਹਰ ਕੱਢ ਕੇ ਮਹਾਨ ਅਤੇ ਸ਼ਾਨਦਾਰ ਅਚੰਭੇ ਕੀਤੇ ਜਿਹਨਾਂ ਨੂੰ ਮਿਸਰ ਤੋਂ ਛੁਡਾਇਆ ਸੀ?

2 Samuel 7:23 (UKJV) And what one nation in the earth is like your people, even like Israel, whom God went to redeem for a people to himself, and to make him a name, and to do for you great things and terrible, for your land, before your people, which you redeemed to you from Egypt, from the nations and their gods?

21ਆਪਣੇ ਬਚਨ ਦੇ ਖ਼ਾਤਰ ਅਤੇ ਆਪਣੀ ਮਰਜ਼ੀ ਦੇ ਅਨੁਸਾਰ, ਤੂੰ ਇਹ ਮਹਾਨ ਕੰਮ ਕੀਤਾ ਹੈ ਅਤੇ ਆਪਣੇ ਸੇਵਕ ਨੂੰ ਇਹ ਦੱਸ ਦਿੱਤਾ ਹੈ।

22“ਹੇ ਯਾਹਵੇਹ ਪਰਮੇਸ਼ਵਰ ਤੂੰ ਕਿੰਨਾ ਮਹਾਨ ਹੈ! ਤੇਰੇ ਵਰਗਾ ਕੋਈ ਨਹੀਂ ਅਤੇ ਤੁਹਾਡੇ ਤੋਂ ਬਿਨਾਂ ਕੋਈ ਵੀ ਹੋਰ ਪਰਮੇਸ਼ਵਰ ਨਹੀਂ, ਜਿਵੇਂ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ।

23ਅਤੇ ਤੇਰੀ ਪਰਜਾ ਇਸਰਾਏਲ ਵਰਗਾ ਕੌਣ ਹੈ, ਧਰਤੀ ਉੱਤੇ ਇੱਕ ਅਜਿਹੀ ਕੌਮ ਹੈ ਜਿਸ ਨੂੰ ਪਰਮੇਸ਼ਵਰ ਨੇ ਆਪਣੇ ਲਈ ਇੱਕ ਪਰਜਾ ਦੇ ਰੂਪ ਵਿੱਚ ਇਸ ਲਈ ਛੁਡਾਇਆ ਤਾਂ ਜੋ ਉਸ ਲਈ ਇੱਕ ਨਾਮ ਬਣਾਉਣ। ਹੋਰਨਾਂ ਕੌਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਆਪਣੇ ਲੋਕਾਂ ਦੇ ਸਾਹਮਣੇ ਤੋਂ ਬਾਹਰ ਕੱਢ ਕੇ ਮਹਾਨ ਅਤੇ ਸ਼ਾਨਦਾਰ ਅਚੰਭੇ ਕੀਤੇ ਜਿਹਨਾਂ ਨੂੰ ਮਿਸਰ ਤੋਂ ਛੁਡਾਇਆ ਸੀ?

24ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦਾ ਲਈ ਆਪਣੇ ਵਜੋਂ ਸਥਾਪਿਤ ਕੀਤਾ ਹੈ ਅਤੇ ਤੂੰ ਆਪ ਹੀ ਯਾਹਵੇਹ, ਉਹਨਾਂ ਦਾ ਪਰਮੇਸ਼ਵਰ ਬਣ ਬਣਿਆ।

25“ਅਤੇ ਹੁਣ, ਯਾਹਵੇਹ ਪਰਮੇਸ਼ਵਰ, ਸਦਾ ਲਈ ਉਸ ਵਾਅਦੇ ਨੂੰ ਪੂਰਾ ਕਰ ਜੋ ਤੂੰ ਆਪਣੇ ਸੇਵਕ ਅਤੇ ਉਸਦੇ ਘਰ ਨਾਲ ਕੀਤਾ ਹੈ। ਉਸੇ ਤਰ੍ਹਾਂ ਕਰ, ਜਿਵੇਂ ਤੂੰ ਵਾਅਦਾ ਕੀਤਾ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.