2 ਸ਼ਮੁਏਲ 7

“ਅਤੇ ਹੁਣ, ਯਾਹਵੇਹ ਪਰਮੇਸ਼ਵਰ, ਸਦਾ ਲਈ ਉਸ ਵਾਅਦੇ ਨੂੰ ਪੂਰਾ ਕਰ ਜੋ ਤੂੰ ਆਪਣੇ ਸੇਵਕ ਅਤੇ ਉਸਦੇ ਘਰ ਨਾਲ ਕੀਤਾ ਹੈ। ਉਸੇ ਤਰ੍ਹਾਂ ਕਰ, ਜਿਵੇਂ ਤੂੰ ਵਾਅਦਾ ਕੀਤਾ ਸੀ,

2 Samuel 7:25 (UKJV) And now, O LORD God, the word that you have spoken concerning your servant, and concerning his house, establish it for ever, and do as you have said.

23ਅਤੇ ਤੇਰੀ ਪਰਜਾ ਇਸਰਾਏਲ ਵਰਗਾ ਕੌਣ ਹੈ, ਧਰਤੀ ਉੱਤੇ ਇੱਕ ਅਜਿਹੀ ਕੌਮ ਹੈ ਜਿਸ ਨੂੰ ਪਰਮੇਸ਼ਵਰ ਨੇ ਆਪਣੇ ਲਈ ਇੱਕ ਪਰਜਾ ਦੇ ਰੂਪ ਵਿੱਚ ਇਸ ਲਈ ਛੁਡਾਇਆ ਤਾਂ ਜੋ ਉਸ ਲਈ ਇੱਕ ਨਾਮ ਬਣਾਉਣ। ਹੋਰਨਾਂ ਕੌਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਆਪਣੇ ਲੋਕਾਂ ਦੇ ਸਾਹਮਣੇ ਤੋਂ ਬਾਹਰ ਕੱਢ ਕੇ ਮਹਾਨ ਅਤੇ ਸ਼ਾਨਦਾਰ ਅਚੰਭੇ ਕੀਤੇ ਜਿਹਨਾਂ ਨੂੰ ਮਿਸਰ ਤੋਂ ਛੁਡਾਇਆ ਸੀ?

24ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦਾ ਲਈ ਆਪਣੇ ਵਜੋਂ ਸਥਾਪਿਤ ਕੀਤਾ ਹੈ ਅਤੇ ਤੂੰ ਆਪ ਹੀ ਯਾਹਵੇਹ, ਉਹਨਾਂ ਦਾ ਪਰਮੇਸ਼ਵਰ ਬਣ ਬਣਿਆ।

25“ਅਤੇ ਹੁਣ, ਯਾਹਵੇਹ ਪਰਮੇਸ਼ਵਰ, ਸਦਾ ਲਈ ਉਸ ਵਾਅਦੇ ਨੂੰ ਪੂਰਾ ਕਰ ਜੋ ਤੂੰ ਆਪਣੇ ਸੇਵਕ ਅਤੇ ਉਸਦੇ ਘਰ ਨਾਲ ਕੀਤਾ ਹੈ। ਉਸੇ ਤਰ੍ਹਾਂ ਕਰ, ਜਿਵੇਂ ਤੂੰ ਵਾਅਦਾ ਕੀਤਾ ਸੀ,

26ਤਾਂ ਜੋ ਤੇਰਾ ਨਾਮ ਸਦਾ ਲਈ ਮਹਾਨ ਰਹੇ। ਫਿਰ ਲੋਕ ਆਖਣਗੇ, ‘ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਹੈ!’ ਅਤੇ ਤੇਰੇ ਸੇਵਕ ਦਾਵੀਦ ਦਾ ਘਰਾਣਾ ਤੇਰੀ ਨਿਗਾਹ ਵਿੱਚ ਕਾਇਮ ਹੋਵੇਗਾ।

27“ਕਿਉਂ ਜੋ ਹੇ ਸੈਨਾਂ ਦੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੂੰ ਇਹ ਆਪਣੇ ਸੇਵਕ ਨੂੰ ਪ੍ਰਗਟ ਕੀਤਾ ਹੈ, ‘ਮੈਂ ਤੇਰੇ ਲਈ ਇੱਕ ਘਰ ਬਣਾਵਾਂਗਾ।’ ਇਸ ਲਈ ਤੇਰੇ ਸੇਵਕ ਨੂੰ ਇਹ ਪ੍ਰਾਰਥਨਾ ਕਰਨ ਦੀ ਹਿੰਮਤ ਮਿਲੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.