2 ਸ਼ਮੁਏਲ 7

ਹੇ ਯਾਹਵੇਹ ਪ੍ਰਭੂ, ਤੂੰ ਹੀ ਪਰਮੇਸ਼ਵਰ ਹੈ! ਤੇਰਾ ਨੇਮ ਭਰੋਸੇਮੰਦ ਹੈ ਅਤੇ ਤੂੰ ਆਪਣੇ ਸੇਵਕ ਨਾਲ ਇੰਨ੍ਹਾਂ ਚੰਗੀਆਂ ਚੀਜ਼ਾਂ ਦਾ ਵਾਅਦਾ ਕੀਤਾ ਹੈ।

2 Samuel 7:28 (UKJV) And now, O Lord GOD, you are that God, and your words be true, and you have promised this goodness unto your servant:

26ਤਾਂ ਜੋ ਤੇਰਾ ਨਾਮ ਸਦਾ ਲਈ ਮਹਾਨ ਰਹੇ। ਫਿਰ ਲੋਕ ਆਖਣਗੇ, ‘ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਹੈ!’ ਅਤੇ ਤੇਰੇ ਸੇਵਕ ਦਾਵੀਦ ਦਾ ਘਰਾਣਾ ਤੇਰੀ ਨਿਗਾਹ ਵਿੱਚ ਕਾਇਮ ਹੋਵੇਗਾ।

27“ਕਿਉਂ ਜੋ ਹੇ ਸੈਨਾਂ ਦੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੂੰ ਇਹ ਆਪਣੇ ਸੇਵਕ ਨੂੰ ਪ੍ਰਗਟ ਕੀਤਾ ਹੈ, ‘ਮੈਂ ਤੇਰੇ ਲਈ ਇੱਕ ਘਰ ਬਣਾਵਾਂਗਾ।’ ਇਸ ਲਈ ਤੇਰੇ ਸੇਵਕ ਨੂੰ ਇਹ ਪ੍ਰਾਰਥਨਾ ਕਰਨ ਦੀ ਹਿੰਮਤ ਮਿਲੀ ਹੈ।

28ਹੇ ਯਾਹਵੇਹ ਪ੍ਰਭੂ, ਤੂੰ ਹੀ ਪਰਮੇਸ਼ਵਰ ਹੈ! ਤੇਰਾ ਨੇਮ ਭਰੋਸੇਮੰਦ ਹੈ ਅਤੇ ਤੂੰ ਆਪਣੇ ਸੇਵਕ ਨਾਲ ਇੰਨ੍ਹਾਂ ਚੰਗੀਆਂ ਚੀਜ਼ਾਂ ਦਾ ਵਾਅਦਾ ਕੀਤਾ ਹੈ।

29ਹੁਣ ਆਪਣੇ ਸੇਵਕ ਦੇ ਘਰ ਨੂੰ ਅਸੀਸ ਦੇ, ਤਾਂ ਜੋ ਉਹ ਤੇਰੀ ਨਜ਼ਰ ਵਿੱਚ ਸਦਾ ਕਾਇਮ ਰਹੇ ਕਿਉਂ ਜੋ ਤੂੰ ਹੇ ਯਾਹਵੇਹ ਪ੍ਰਭੂ, ਬੋਲਿਆ ਹੈ ਅਤੇ ਤੇਰੀ ਹੀ ਬਰਕਤ ਨਾਲ ਤੇਰੇ ਸੇਵਕ ਦਾ ਘਰ ਸਦਾ ਲਈ ਮੁਬਾਰਕ ਰਹੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.