2 ਸ਼ਮੁਏਲ 7

ਨਾਥਾਨ ਨੇ ਰਾਜੇ ਨੂੰ ਜਵਾਬ ਦਿੱਤਾ, “ਜੋ ਕੁਝ ਤੇਰੇ ਮਨ ਵਿੱਚ ਹੈ, ਤੂੰ ਉਸੇ ਤਰ੍ਹਾਂ ਕਰ, ਕਿਉਂਕਿ ਯਾਹਵੇਹ ਤੇਰੇ ਨਾਲ ਹੈ।”

2 Samuel 7:3 (UKJV) And Nathan said to the king, Go, do all that is in yours heart; for the LORD is with you.

1ਜਦੋਂ ਰਾਜਾ ਆਪਣੇ ਮਹਿਲ ਵਿੱਚ ਬੈਠਾ ਸੀ ਅਤੇ ਯਾਹਵੇਹ ਨੇ ਉਸਨੂੰ ਉਸਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਅਰਾਮ ਦਿੱਤਾ,

2ਰਾਜੇ ਨੇ ਨਾਥਾਨ ਨਬੀ ਨੂੰ ਕਿਹਾ, “ਵੇਖ ਮੈਂ ਤਾਂ ਇੱਥੇ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ, ਪਰ ਪਰਮੇਸ਼ਵਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”

3ਨਾਥਾਨ ਨੇ ਰਾਜੇ ਨੂੰ ਜਵਾਬ ਦਿੱਤਾ, “ਜੋ ਕੁਝ ਤੇਰੇ ਮਨ ਵਿੱਚ ਹੈ, ਤੂੰ ਉਸੇ ਤਰ੍ਹਾਂ ਕਰ, ਕਿਉਂਕਿ ਯਾਹਵੇਹ ਤੇਰੇ ਨਾਲ ਹੈ।”

4ਪਰ ਉਸ ਰਾਤ ਯਾਹਵੇਹ ਦਾ ਬਚਨ ਨਾਥਾਨ ਨੂੰ ਆਇਆ:

5“ਜਾ ਅਤੇ ਮੇਰੇ ਸੇਵਕ ਦਾਵੀਦ ਨੂੰ ਆਖ, ‘ਯਾਹਵੇਹ ਇਹ ਆਖਦਾ ਹੈ ਕਿ ਤੂੰ ਮੇਰੇ ਰਹਿਣ ਲਈ ਭਵਨ ਬਣਾਉਣ ਵਾਲਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.