2ਰਾਜੇ ਨੇ ਨਾਥਾਨ ਨਬੀ ਨੂੰ ਕਿਹਾ, “ਵੇਖ ਮੈਂ ਤਾਂ ਇੱਥੇ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ, ਪਰ ਪਰਮੇਸ਼ਵਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”
3ਨਾਥਾਨ ਨੇ ਰਾਜੇ ਨੂੰ ਜਵਾਬ ਦਿੱਤਾ, “ਜੋ ਕੁਝ ਤੇਰੇ ਮਨ ਵਿੱਚ ਹੈ, ਤੂੰ ਉਸੇ ਤਰ੍ਹਾਂ ਕਰ, ਕਿਉਂਕਿ ਯਾਹਵੇਹ ਤੇਰੇ ਨਾਲ ਹੈ।”
4ਪਰ ਉਸ ਰਾਤ ਯਾਹਵੇਹ ਦਾ ਬਚਨ ਨਾਥਾਨ ਨੂੰ ਆਇਆ:
5“ਜਾ ਅਤੇ ਮੇਰੇ ਸੇਵਕ ਦਾਵੀਦ ਨੂੰ ਆਖ, ‘ਯਾਹਵੇਹ ਇਹ ਆਖਦਾ ਹੈ ਕਿ ਤੂੰ ਮੇਰੇ ਰਹਿਣ ਲਈ ਭਵਨ ਬਣਾਉਣ ਵਾਲਾ ਹੈ?
6ਜਿਸ ਦਿਨ ਤੋਂ ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਮੈਂ ਅੱਜ ਤੱਕ ਕਿਸੇ ਘਰ ਵਿੱਚ ਨਹੀਂ ਰਿਹਾ। ਮੈਂ ਆਪਣੇ ਨਿਵਾਸ ਵਜੋਂ ਤੰਬੂ ਲਗਾ ਕੇ ਥਾਂ-ਥਾਂ ਘੁੰਮਦਾ ਰਿਹਾ ਹਾਂ।