3ਨਾਥਾਨ ਨੇ ਰਾਜੇ ਨੂੰ ਜਵਾਬ ਦਿੱਤਾ, “ਜੋ ਕੁਝ ਤੇਰੇ ਮਨ ਵਿੱਚ ਹੈ, ਤੂੰ ਉਸੇ ਤਰ੍ਹਾਂ ਕਰ, ਕਿਉਂਕਿ ਯਾਹਵੇਹ ਤੇਰੇ ਨਾਲ ਹੈ।”
4ਪਰ ਉਸ ਰਾਤ ਯਾਹਵੇਹ ਦਾ ਬਚਨ ਨਾਥਾਨ ਨੂੰ ਆਇਆ:
5“ਜਾ ਅਤੇ ਮੇਰੇ ਸੇਵਕ ਦਾਵੀਦ ਨੂੰ ਆਖ, ‘ਯਾਹਵੇਹ ਇਹ ਆਖਦਾ ਹੈ ਕਿ ਤੂੰ ਮੇਰੇ ਰਹਿਣ ਲਈ ਭਵਨ ਬਣਾਉਣ ਵਾਲਾ ਹੈ?
6ਜਿਸ ਦਿਨ ਤੋਂ ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਮੈਂ ਅੱਜ ਤੱਕ ਕਿਸੇ ਘਰ ਵਿੱਚ ਨਹੀਂ ਰਿਹਾ। ਮੈਂ ਆਪਣੇ ਨਿਵਾਸ ਵਜੋਂ ਤੰਬੂ ਲਗਾ ਕੇ ਥਾਂ-ਥਾਂ ਘੁੰਮਦਾ ਰਿਹਾ ਹਾਂ।
7ਮੈਂ ਸਾਰੇ ਇਸਰਾਏਲੀਆਂ ਦੇ ਨਾਲ ਜਿੱਥੇ ਕਿਤੇ ਵੀ ਫਿਰਦਾ ਰਿਹਾ ਹਾਂ, ਤਾਂ ਕੀ ਮੈਂ ਕਦੇ ਉਨ੍ਹਾਂ ਦੇ ਕਿਸੇ ਨਿਆਈਂ ਨੂੰ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਇਸਰਾਏਲ ਦੀ ਚਰਵਾਹੀ ਕਰਨ ਦਾ ਹੁਕਮ ਦਿੱਤਾ ਸੀ ਅਤੇ ਆਖਿਆ ਹੋਵੇ, “ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?” ’