2 ਸ਼ਮੁਏਲ 8

ਕੁਝ ਸਮੇਂ ਦੇ ਬਾਅਦ, ਦਾਵੀਦ ਨੇ ਫ਼ਲਿਸਤੀਆਂ ਨੂੰ ਹਰਾਇਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ, ਅਤੇ ਉਸਨੇ ਮੇਥੇਗ ਅੰਮਾਹ ਨੂੰ ਫ਼ਲਿਸਤੀਆਂ ਦੇ ਕੋਲੋ ਖੋਹ ਲਿਆ।

2 Samuel 8:1 (UKJV) And after this it came to pass that David stroke the Philistines, and subdued them: and David took Methegammah out of the hand of the Philistines.

1ਕੁਝ ਸਮੇਂ ਦੇ ਬਾਅਦ, ਦਾਵੀਦ ਨੇ ਫ਼ਲਿਸਤੀਆਂ ਨੂੰ ਹਰਾਇਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ, ਅਤੇ ਉਸਨੇ ਮੇਥੇਗ ਅੰਮਾਹ ਨੂੰ ਫ਼ਲਿਸਤੀਆਂ ਦੇ ਕੋਲੋ ਖੋਹ ਲਿਆ।

2ਦਾਵੀਦ ਨੇ ਮੋਆਬੀਆਂ ਨੂੰ ਵੀ ਹਰਾਇਆ। ਉਸ ਨੇ ਉਨ੍ਹਾਂ ਨੂੰ ਜ਼ਮੀਨ ਉੱਤੇ ਲੇਟਾਇਆ ਅਤੇ ਉਨ੍ਹਾਂ ਨੂੰ ਡੋਰੀ ਦੀ ਲੰਬਾਈ ਨਾਲ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਤੀਜੀ ਕਤਾਰ ਨੂੰ ਜਿਉਂਦਾ ਰਹਿਣ ਦਿੱਤਾ ਗਿਆ। ਇਸ ਲਈ ਮੋਆਬੀ ਦਾਵੀਦ ਦੇ ਅਧੀਨ ਹੋ ਗਏ ਅਤੇ ਉਹ ਉਸ ਲਈ ਨਜ਼ਰਾਨੇ ਲਿਆਏ।

3ਇਸ ਤੋਂ ਇਲਾਵਾ, ਦਾਵੀਦ ਨੇ ਜ਼ੋਬਾਹ ਦੇ ਰਾਜੇ ਰੇਹੋਬ ਦੇ ਪੁੱਤਰ ਹਾਦੇਦੇਜ਼ਰ ਨੂੰ ਵੀ ਹਰਾ ਦਿੱਤਾ, ਜਦੋਂ ਉਹ ਫ਼ਰਾਤ ਦਰਿਆ ਦੇ ਉੱਤੇ ਆਪਣੇ ਦੇਸ਼ ਨੂੰ ਛੁਡਾਉਣ ਨਿੱਕਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.