10ਉਸਨੇ ਆਪਣੇ ਪੁੱਤਰ ਯੋਰਾਮ ਨੂੰ ਰਾਜਾ ਦਾਵੀਦ ਕੋਲ ਭੇਜਿਆ ਅਤੇ ਉਸਨੂੰ ਵਧਾਈ ਦੇਣ ਲਈ ਅਤੇ ਹਾਦੇਦੇਜ਼ਰ ਉੱਤੇ ਲੜਾਈ ਵਿੱਚ ਉਸਦੀ ਜਿੱਤ ਲਈ ਵਧਾਈ ਦੇਣ ਲਈ ਭੇਜਿਆ, ਕਿਉਂ ਜੋ ਹਾਦੇਦੇਜ਼ਰ ਤੋਈ ਨਾਲ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।
11ਰਾਜਾ ਦਾਵੀਦ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਹ ਵਸਤੂਆਂ ਯਾਹਵੇਹ ਨੂੰ ਅਰਪਣ ਕੀਤੀਆਂ:
12ਅਰਥਾਤ ਅਦੋਮ ਅਤੇ ਮੋਆਬ, ਅੰਮੋਨੀ ਦੇ ਉੱਤਰਾਧਿਕਾਰੀ, ਫ਼ਲਿਸਤੀ ਅਤੇ ਅਮਾਲੇਕ ਅਤੇ ਜ਼ੋਬਾਹ ਦੇ ਪੁੱਤਰ ਹਾਦੇਦੇਜ਼ਰ ਰਾਜੇ ਤੋਂ ਖੋਹ ਲਏ ਗਏ ਸਨ।
13ਅਤੇ ਦਾਵੀਦ ਉਦੋਂ ਮਸ਼ਹੂਰ ਹੋਇਆ ਜਦੋਂ ਉਹ ਲੂਣ ਦੀ ਘਾਟੀ ਵਿੱਚ 18,000 ਅਦੋਮੀਆਂ ਨੂੰ ਮਾਰ ਕੇ ਵਾਪਸ ਆਇਆ।
14ਇਸ ਤੋਂ ਬਾਅਦ ਦਾਵੀਦ ਨੇ ਅਦੋਮ ਦੇ ਸਾਰੇ ਦੇਸ਼ ਵਿੱਚ ਚੌਕੀ ਬਣਾ ਲਈ ਅਤੇ ਸਾਰੇ ਅਦੋਮੀ ਦਾਵੀਦ ਦੇ ਅਧੀਨ ਹੋ ਗਏ। ਯਾਹਵੇਹ ਨੇ ਦਾਵੀਦ ਨੂੰ ਜਿੱਥੇ ਵੀ ਉਹ ਗਿਆ ਜਿੱਤ ਦਿੱਤੀ।