2 ਥੱਸਲੁਨੀਕੀਆਂ 1

ਇਹ ਉਹ ਦਿਨ ਹੋਵੇਗਾ ਜਦੋਂ ਉਹ ਆਪਣੇ ਪਵਿੱਤਰ ਲੋਕਾਂ ਵਿੱਚ ਵਾਪਸ ਆ ਕੇ ਮਹਿਮਾ ਪ੍ਰਾਪਤ ਕਰੇਗਾ, ਅਤੇ ਵਿਸ਼ਵਾਸ ਕਰਨ ਵਾਲੇ ਸਾਰੇ ਲੋਕਾਂ ਲਈ ਹੈਰਾਨੀ ਦਾ ਕਾਰਨ ਬਣ ਜਾਵੇਗਾ; ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।

2 Thessalonians 1:10 (UKJV) When he shall come to be glorified in his saints, and to be admired in all them that believe (because our testimony among you was believed) in that day.

8ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ।

9ਉਨ੍ਹਾਂ ਨੂੰ ਸਦੀਵੀ ਤਬਾਹੀ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਪ੍ਰਭੂ ਦੀ ਮੌਜੂਦਗੀ ਅਤੇ ਉਸ ਦੀ ਸ਼ਕਤੀ ਦੀ ਮਹਿਮਾ ਤੋਂ ਬਾਹਰ ਕਰ ਦਿੱਤਾ ਜਾਵੇਗਾ।

10ਇਹ ਉਹ ਦਿਨ ਹੋਵੇਗਾ ਜਦੋਂ ਉਹ ਆਪਣੇ ਪਵਿੱਤਰ ਲੋਕਾਂ ਵਿੱਚ ਵਾਪਸ ਆ ਕੇ ਮਹਿਮਾ ਪ੍ਰਾਪਤ ਕਰੇਗਾ, ਅਤੇ ਵਿਸ਼ਵਾਸ ਕਰਨ ਵਾਲੇ ਸਾਰੇ ਲੋਕਾਂ ਲਈ ਹੈਰਾਨੀ ਦਾ ਕਾਰਨ ਬਣ ਜਾਵੇਗਾ; ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।

11ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਨਿਰੰਤਰ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਕਿ ਸਾਡਾ ਪਰਮੇਸ਼ਵਰ ਤੁਹਾਨੂੰ ਉਸ ਦੇ ਬੁਲਾਉਣ ਦੇ ਯੋਗ ਬਣਾਵੇ, ਅਤੇ ਇਹ ਕਿ ਉਸ ਦੀ ਸ਼ਕਤੀ ਦੁਆਰਾ ਉਹ ਤੁਹਾਡੀ ਭਲਾਈ ਦੀ ਹਰ ਇੱਛਾ ਅਤੇ ਵਿਸ਼ਵਾਸ ਦੁਆਰਾ ਪ੍ਰੇਰਿਤ ਤੁਹਾਡੇ ਹਰ ਕਾਰਜ ਨੂੰ ਸਫਲ ਬਣਾ ਸਕਦਾ ਹੈ।

12ਅਸੀਂ ਇਹ ਪ੍ਰਾਰਥਨਾ ਕਰਦੇ ਹਾਂ ਤਾਂ ਜੋ ਸਾਡੇ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ, ਸਾਡੇ ਪ੍ਰਭੂ ਯਿਸ਼ੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.