2 ਥੱਸਲੁਨੀਕੀਆਂ 1

ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

2 Thessalonians 1:2 (UKJV) Grace unto you, and peace, from God our Father and the Lord Jesus Christ.

1ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ ਪੱਤਰ ਲਿਖਿਆ ਗਿਆ ਜਿਹੜੀ ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਹੈ:

2ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

3ਹੇ ਭਰਾਵੋ ਅਤੇ ਭੈਣੋਂ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਵੱਧਦਾ ਜਾ ਰਿਹਾ ਹੈ, ਅਤੇ ਤੁਹਾਡੇ ਸਾਰਿਆਂ ਦਾ ਇੱਕ-ਦੂਜੇ ਨਾਲ ਪਿਆਰ ਵੀ ਵਧਦਾ ਜਾ ਰਿਹਾ ਹੈ।

4ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ਵਰ ਦੀਆਂ ਸਾਰੀਆਂ ਕਲੀਸਿਆਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.