2 ਥੱਸਲੁਨੀਕੀਆਂ 1

ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸ ਦੇ ਲਈ ਤੁਸੀਂ ਦੁੱਖ ਝੱਲ ਰਹੇ ਹੋ।

2 Thessalonians 1:5 (UKJV) Which is a manifest token of the righteous judgment of God, that all of you may be counted worthy of the kingdom of God, for which all of you also suffer:

3ਹੇ ਭਰਾਵੋ ਅਤੇ ਭੈਣੋਂ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਵੱਧਦਾ ਜਾ ਰਿਹਾ ਹੈ, ਅਤੇ ਤੁਹਾਡੇ ਸਾਰਿਆਂ ਦਾ ਇੱਕ-ਦੂਜੇ ਨਾਲ ਪਿਆਰ ਵੀ ਵਧਦਾ ਜਾ ਰਿਹਾ ਹੈ।

4ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ਵਰ ਦੀਆਂ ਸਾਰੀਆਂ ਕਲੀਸਿਆਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।

5ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸ ਦੇ ਲਈ ਤੁਸੀਂ ਦੁੱਖ ਝੱਲ ਰਹੇ ਹੋ।

6ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।

7ਅਤੇ ਤੁਹਾਨੂੰ ਜੋ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ। ਉਸ ਸਮੇਂ ਜਦੋਂ ਪ੍ਰਭੂ ਯਿਸ਼ੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਬਲਦੀ ਅੱਗ ਵਿੱਚ ਸਵਰਗ ਤੋਂ ਪ੍ਰਗਟ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.