4ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ਵਰ ਦੀਆਂ ਸਾਰੀਆਂ ਕਲੀਸਿਆਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
5ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸ ਦੇ ਲਈ ਤੁਸੀਂ ਦੁੱਖ ਝੱਲ ਰਹੇ ਹੋ।
6ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
7ਅਤੇ ਤੁਹਾਨੂੰ ਜੋ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ। ਉਸ ਸਮੇਂ ਜਦੋਂ ਪ੍ਰਭੂ ਯਿਸ਼ੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਬਲਦੀ ਅੱਗ ਵਿੱਚ ਸਵਰਗ ਤੋਂ ਪ੍ਰਗਟ ਹੋਵੇਗਾ।
8ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ।