5ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸ ਦੇ ਲਈ ਤੁਸੀਂ ਦੁੱਖ ਝੱਲ ਰਹੇ ਹੋ।
6ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
7ਅਤੇ ਤੁਹਾਨੂੰ ਜੋ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ। ਉਸ ਸਮੇਂ ਜਦੋਂ ਪ੍ਰਭੂ ਯਿਸ਼ੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਬਲਦੀ ਅੱਗ ਵਿੱਚ ਸਵਰਗ ਤੋਂ ਪ੍ਰਗਟ ਹੋਵੇਗਾ।
8ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ।
9ਉਨ੍ਹਾਂ ਨੂੰ ਸਦੀਵੀ ਤਬਾਹੀ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਪ੍ਰਭੂ ਦੀ ਮੌਜੂਦਗੀ ਅਤੇ ਉਸ ਦੀ ਸ਼ਕਤੀ ਦੀ ਮਹਿਮਾ ਤੋਂ ਬਾਹਰ ਕਰ ਦਿੱਤਾ ਜਾਵੇਗਾ।