2 ਥੱਸਲੁਨੀਕੀਆਂ 1

ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ।

2 Thessalonians 1:8 (UKJV) In flaming fire taking vengeance on them that know not God, and that obey not the gospel of our Lord Jesus Christ:

6ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।

7ਅਤੇ ਤੁਹਾਨੂੰ ਜੋ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ। ਉਸ ਸਮੇਂ ਜਦੋਂ ਪ੍ਰਭੂ ਯਿਸ਼ੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਬਲਦੀ ਅੱਗ ਵਿੱਚ ਸਵਰਗ ਤੋਂ ਪ੍ਰਗਟ ਹੋਵੇਗਾ।

8ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸ਼ੂ ਦੀ ਖੁਸ਼ਖ਼ਬਰੀ ਦੀ ਪਾਲਣਾ ਨਹੀਂ ਕਰਦੇ।

9ਉਨ੍ਹਾਂ ਨੂੰ ਸਦੀਵੀ ਤਬਾਹੀ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਪ੍ਰਭੂ ਦੀ ਮੌਜੂਦਗੀ ਅਤੇ ਉਸ ਦੀ ਸ਼ਕਤੀ ਦੀ ਮਹਿਮਾ ਤੋਂ ਬਾਹਰ ਕਰ ਦਿੱਤਾ ਜਾਵੇਗਾ।

10ਇਹ ਉਹ ਦਿਨ ਹੋਵੇਗਾ ਜਦੋਂ ਉਹ ਆਪਣੇ ਪਵਿੱਤਰ ਲੋਕਾਂ ਵਿੱਚ ਵਾਪਸ ਆ ਕੇ ਮਹਿਮਾ ਪ੍ਰਾਪਤ ਕਰੇਗਾ, ਅਤੇ ਵਿਸ਼ਵਾਸ ਕਰਨ ਵਾਲੇ ਸਾਰੇ ਲੋਕਾਂ ਲਈ ਹੈਰਾਨੀ ਦਾ ਕਾਰਨ ਬਣ ਜਾਵੇਗਾ; ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.