3ਕੋਈ ਵੀ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਨਾ ਭਰਮਾਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਨਹੀਂ ਹੋ ਜਾਂਦੀ ਅਤੇ ਕੁਧਰਮ ਦਾ ਮਨੁੱਖ ਪ੍ਰਗਟ ਨਹੀਂ ਹੋ ਜਾਂਦਾ, ਉਹ ਆਦਮੀ ਵਿਨਾਸ਼ ਲਈ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ।
4ਉਹ ਵਿਰੋਧ ਕਰੇਗਾ ਅਤੇ ਆਪਣੇ ਆਪ ਨੂੰ ਉਸ ਹਰ ਚੀਜ਼ ਤੋਂ ਉੱਚਾ ਕਰੇਗਾ ਜਿਸ ਨੂੰ ਪਰਮੇਸ਼ਵਰ ਕਿਹਾ ਜਾਂਦਾ ਹੈ ਜਾਂ ਜਿਸ ਦੀ ਪੂਜਾ ਕੀਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਆਪ ਨੂੰ ਪਰਮੇਸ਼ਵਰ ਦੀ ਹੈਕਲ ਵਿੱਚ ਸਥਾਪਿਤ ਕਰੇ, ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਐਲਾਨ ਕਰੇ।
5ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਥੱਸਲੁਨੀਕੀਆਂ ਸ਼ਹਿਰ ਵਿੱਚ ਸੀ ਤਾਂ ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹੁੰਦਾ ਸੀ?
6ਅਤੇ ਹੁਣ ਤੁਸੀਂ ਜਾਣਦੇ ਹੋ ਕਿ ਉਸ ਨੂੰ ਕੀ ਰੋਕ ਰਿਹਾ ਹੈ, ਤਾਂ ਜੋ ਉਸ ਨੂੰ ਸਹੀ ਸਮੇਂ ਤੇ ਪ੍ਰਗਟ ਕੀਤਾ ਜਾ ਸਕੇ।
7ਕਿਉਂਕਿ ਕੁਧਰਮ ਦੀ ਗੁਪਤ ਸ਼ਕਤੀ ਪਹਿਲਾਂ ਤੋਂ ਹੀ ਕੰਮ ਕਰ ਰਹੀ ਹੈ; ਪਰ ਜਿਹੜਾ ਹੁਣ ਉਸ ਨੂੰ ਰੋਕਦਾ ਹੈ ਉਹ ਅਜਿਹਾ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਉਸ ਨੂੰ ਰਸਤੇ ਤੋਂ ਬਾਹਰ ਨਹੀਂ ਕੱਢਿਆ ਜਾਂਦਾ।