7ਕਿਉਂਕਿ ਕੁਧਰਮ ਦੀ ਗੁਪਤ ਸ਼ਕਤੀ ਪਹਿਲਾਂ ਤੋਂ ਹੀ ਕੰਮ ਕਰ ਰਹੀ ਹੈ; ਪਰ ਜਿਹੜਾ ਹੁਣ ਉਸ ਨੂੰ ਰੋਕਦਾ ਹੈ ਉਹ ਅਜਿਹਾ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਉਸ ਨੂੰ ਰਸਤੇ ਤੋਂ ਬਾਹਰ ਨਹੀਂ ਕੱਢਿਆ ਜਾਂਦਾ।
8ਅਤੇ ਫਿਰ ਉਹ ਕੁਧਰਮੀ ਪ੍ਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸ਼ੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਦੇਵੇਗਾ ਅਤੇ ਆਪਣੇ ਵਾਪਸ ਆਉਣ ਦੇ ਪ੍ਰਕਾਸ਼ ਨਾਲ ਨਸ਼ਟ ਕਰ ਦੇਵੇਗਾ।
9ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮ ਕਰਨ ਦੇ ਤਰੀਕੇ ਦੇ ਅਨੁਸਾਰ ਹੋਵੇਗਾ। ਉਹ ਝੂਠ ਦੀ ਪੂਰਤੀ ਕਰਨ ਵਾਲੇ ਚਿੰਨ੍ਹ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ,
10ਅਤੇ ਉਹ ਜੋ ਹਰ ਪ੍ਰਕਾਰ ਦੇ ਦੁਸ਼ਟਤਾਈ ਦੇ ਧੋਖੇ ਨਾਲ ਨਾਸ਼ ਹੋ ਰਹੇ ਹਨ। ਉਹ ਇਸ ਲਈ ਨਾਸ਼ ਹੋ ਗਏ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਿਸ ਤੋਂ ਉਹ ਬਚਾਏ ਜਾ ਸਕਦੇ ਸੀ।
11ਇਸ ਕਾਰਨ ਕਰਕੇ ਪਰਮੇਸ਼ਵਰ ਉਨ੍ਹਾਂ ਉੱਤੇ ਇੱਕ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।