2 ਥੱਸਲੁਨੀਕੀਆਂ 3

ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਕੰਮ ਕਰਨ ਨੂੰ ਤਿਆਰ ਨਹੀਂ ਉਹ ਫਿਰ ਭੋਜਨ ਵੀ ਨਾ ਖਾਵੇ।”

2 Thessalonians 3:10 (UKJV) For even when we were with you, this we commanded you, that if any would not work, neither should he eat.

8ਨਾ ਹੀ ਅਸੀਂ ਕਿਸੇ ਦਾ ਭੋਜਨ ਉਸਦੀ ਕੀਮਤ ਦਿੱਤੇ ਬਿਨਾਂ ਖਾਧਾ। ਇਸ ਦੇ ਉਲਟ, ਅਸੀਂ ਦਿਨ-ਰਾਤ ਮਿਹਨਤ ਅਤੇ ਮਜ਼ਦੂਰੀ ਕਰਦੇ ਰਹੇ ਤਾਂ ਜੋ ਅਸੀਂ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣ ਸਕੀਏ।

9ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਇਹ ਨਹੀਂ ਕਿ ਸਾਡੇ ਕੋਲ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਪਰ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ।

10ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਕੰਮ ਕਰਨ ਨੂੰ ਤਿਆਰ ਨਹੀਂ ਉਹ ਫਿਰ ਭੋਜਨ ਵੀ ਨਾ ਖਾਵੇ।”

11ਅਸੀਂ ਸੁਣਦੇ ਹਾਂ, ਤੁਹਾਡੇ ਵਿੱਚ ਕਿੰਨੇ ਲੋਕ ਆਲਸੀ ਜੀਵਨ ਜੀਉਂਦੇ ਹਨ; ਅਤੇ ਕੁਝ ਕੰਮ ਨਹੀਂ ਕਰਦੇ, ਪਰ ਦੂਜਿਆਂ ਦੇ ਕੰਮ ਵਿੱਚ ਵੀ ਵਿਘਨ ਪਾਉਂਦੇ ਹਨ।

12ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸ਼ੂ ਮਸੀਹ ਵਿੱਚ ਆਦੇਸ਼ ਦਿੰਦੇ ਹਾਂ ਅਤੇ ਬੇਨਤੀ ਕਰਦੇ ਹਾਂ ਕਿ ਉਹ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.