2 ਥੱਸਲੁਨੀਕੀਆਂ 3

ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸ਼ੂ ਮਸੀਹ ਵਿੱਚ ਆਦੇਸ਼ ਦਿੰਦੇ ਹਾਂ ਅਤੇ ਬੇਨਤੀ ਕਰਦੇ ਹਾਂ ਕਿ ਉਹ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।

2 Thessalonians 3:12 (UKJV) Now them that are such we command and exhort by our Lord Jesus Christ, that with quietness they work, and eat their own bread.

10ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਕੰਮ ਕਰਨ ਨੂੰ ਤਿਆਰ ਨਹੀਂ ਉਹ ਫਿਰ ਭੋਜਨ ਵੀ ਨਾ ਖਾਵੇ।”

11ਅਸੀਂ ਸੁਣਦੇ ਹਾਂ, ਤੁਹਾਡੇ ਵਿੱਚ ਕਿੰਨੇ ਲੋਕ ਆਲਸੀ ਜੀਵਨ ਜੀਉਂਦੇ ਹਨ; ਅਤੇ ਕੁਝ ਕੰਮ ਨਹੀਂ ਕਰਦੇ, ਪਰ ਦੂਜਿਆਂ ਦੇ ਕੰਮ ਵਿੱਚ ਵੀ ਵਿਘਨ ਪਾਉਂਦੇ ਹਨ।

12ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸ਼ੂ ਮਸੀਹ ਵਿੱਚ ਆਦੇਸ਼ ਦਿੰਦੇ ਹਾਂ ਅਤੇ ਬੇਨਤੀ ਕਰਦੇ ਹਾਂ ਕਿ ਉਹ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।

13ਹੇ ਭਰਾਵੋ ਅਤੇ ਭੈਣੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।

14ਇਸ ਚਿੱਠੀ ਵਿੱਚ ਸਾਡੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਵਿਸ਼ੇਸ਼ ਧਿਆਨ ਰੱਖੋ। ਉਨ੍ਹਾਂ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮ ਮਹਿਸੂਸ ਕਰ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.