2 ਥੱਸਲੁਨੀਕੀਆਂ 3

ਇਸ ਚਿੱਠੀ ਵਿੱਚ ਸਾਡੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਵਿਸ਼ੇਸ਼ ਧਿਆਨ ਰੱਖੋ। ਉਨ੍ਹਾਂ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮ ਮਹਿਸੂਸ ਕਰ ਸਕੇ।

2 Thessalonians 3:14 (UKJV) And if any man obey not our word by this epistle, note that man, and have no company with him, that he may be ashamed.

12ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸ਼ੂ ਮਸੀਹ ਵਿੱਚ ਆਦੇਸ਼ ਦਿੰਦੇ ਹਾਂ ਅਤੇ ਬੇਨਤੀ ਕਰਦੇ ਹਾਂ ਕਿ ਉਹ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।

13ਹੇ ਭਰਾਵੋ ਅਤੇ ਭੈਣੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।

14ਇਸ ਚਿੱਠੀ ਵਿੱਚ ਸਾਡੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਵਿਸ਼ੇਸ਼ ਧਿਆਨ ਰੱਖੋ। ਉਨ੍ਹਾਂ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮ ਮਹਿਸੂਸ ਕਰ ਸਕੇ।

15ਫਿਰ ਵੀ ਉਨ੍ਹਾਂ ਨੂੰ ਦੁਸ਼ਮਣ ਨਾ ਸਮਝੋ, ਪਰ ਉਨ੍ਹਾਂ ਨੂੰ ਚੇਤਾਵਨੀ ਦਿਓ ਜਿਵੇਂ ਤੁਸੀਂ ਇੱਕ ਸਾਥੀ-ਵਿਸ਼ਵਾਸੀ ਹੋ।

16ਹੁਣ ਸ਼ਾਂਤੀ ਦਾ ਪ੍ਰਭੂ ਆਪ ਤੁਹਾਨੂੰ ਹਰ ਸਮੇਂ ਅਤੇ ਹਰ ਤਰੀਕੇ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਨਾਲ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.