2ਅਤੇ ਪ੍ਰਾਰਥਨਾ ਕਰੋ ਕਿ ਅਸੀਂ ਦੁਸ਼ਟ ਅਤੇ ਬੁਰੇ ਲੋਕਾਂ ਤੋਂ ਬਚੇ ਰਹੀਏ, ਕਿਉਂਕਿ ਹਰ ਕਿਸੇ ਕੋਲ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਨਹੀਂ ਹੁੰਦਾ।
3ਪਰ ਪ੍ਰਭੂ ਵਫ਼ਾਦਾਰ ਹੈ, ਅਤੇ ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਸ਼ੈਤਾਨ ਤੋਂ ਬਚਾਵੇਗਾ।
4ਸਾਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਅਤੇ ਜੋ ਅਸੀਂ ਤੁਹਾਨੂੰ ਹੁਕਮ ਦਿੱਤਾ ਅਤੇ ਉਹ ਗੱਲਾਂ ਨੂੰ ਤੁਸੀਂ ਲਗਾਤਾਰ ਕਰਦੇ ਰਹੋਗੇ।
5ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ਵਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਅਗਵਾਈ ਕਰੇ।
6ਹੇ ਭਰਾਵੋ ਅਤੇ ਭੈਣੋ, ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਅਸੀਂ ਤੁਹਾਨੂੰ ਹੁਕਮ ਦਿੰਦੇ ਹਾਂ ਕਿ ਹਰ ਇੱਕ ਵਿਸ਼ਵਾਸੀ ਤੋਂ ਦੂਰ ਰਹੋ ਜੋ ਆਲਸੀ ਅਤੇ ਵਿਘਨ ਪਾਉਣ ਵਾਲਾ ਹੈ ਅਤੇ ਸਾਡੇ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ।