6ਹੇ ਭਰਾਵੋ ਅਤੇ ਭੈਣੋ, ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਅਸੀਂ ਤੁਹਾਨੂੰ ਹੁਕਮ ਦਿੰਦੇ ਹਾਂ ਕਿ ਹਰ ਇੱਕ ਵਿਸ਼ਵਾਸੀ ਤੋਂ ਦੂਰ ਰਹੋ ਜੋ ਆਲਸੀ ਅਤੇ ਵਿਘਨ ਪਾਉਣ ਵਾਲਾ ਹੈ ਅਤੇ ਸਾਡੇ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ।
7ਤੁਸੀਂ ਖੁਦ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਉਦਾਹਰਣ ਦੀ ਪਾਲਣਾ ਕਿਵੇਂ ਕਰਨੀ ਚਾਹੀਦੀ ਹੈ। ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਆਲਸੀ ਨਹੀਂ ਸੀ,
8ਨਾ ਹੀ ਅਸੀਂ ਕਿਸੇ ਦਾ ਭੋਜਨ ਉਸਦੀ ਕੀਮਤ ਦਿੱਤੇ ਬਿਨਾਂ ਖਾਧਾ। ਇਸ ਦੇ ਉਲਟ, ਅਸੀਂ ਦਿਨ-ਰਾਤ ਮਿਹਨਤ ਅਤੇ ਮਜ਼ਦੂਰੀ ਕਰਦੇ ਰਹੇ ਤਾਂ ਜੋ ਅਸੀਂ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣ ਸਕੀਏ।
9ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਇਹ ਨਹੀਂ ਕਿ ਸਾਡੇ ਕੋਲ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਪਰ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ।
10ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਕੰਮ ਕਰਨ ਨੂੰ ਤਿਆਰ ਨਹੀਂ ਉਹ ਫਿਰ ਭੋਜਨ ਵੀ ਨਾ ਖਾਵੇ।”