2 ਥੱਸਲੁਨੀਕੀਆਂ 3

ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਇਹ ਨਹੀਂ ਕਿ ਸਾਡੇ ਕੋਲ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਪਰ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ।

2 Thessalonians 3:9 (UKJV) Not because we have not power, but to make ourselves an example unto you to follow us.

7ਤੁਸੀਂ ਖੁਦ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਉਦਾਹਰਣ ਦੀ ਪਾਲਣਾ ਕਿਵੇਂ ਕਰਨੀ ਚਾਹੀਦੀ ਹੈ। ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਆਲਸੀ ਨਹੀਂ ਸੀ,

8ਨਾ ਹੀ ਅਸੀਂ ਕਿਸੇ ਦਾ ਭੋਜਨ ਉਸਦੀ ਕੀਮਤ ਦਿੱਤੇ ਬਿਨਾਂ ਖਾਧਾ। ਇਸ ਦੇ ਉਲਟ, ਅਸੀਂ ਦਿਨ-ਰਾਤ ਮਿਹਨਤ ਅਤੇ ਮਜ਼ਦੂਰੀ ਕਰਦੇ ਰਹੇ ਤਾਂ ਜੋ ਅਸੀਂ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣ ਸਕੀਏ।

9ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਇਹ ਨਹੀਂ ਕਿ ਸਾਡੇ ਕੋਲ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਪਰ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ।

10ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਕੰਮ ਕਰਨ ਨੂੰ ਤਿਆਰ ਨਹੀਂ ਉਹ ਫਿਰ ਭੋਜਨ ਵੀ ਨਾ ਖਾਵੇ।”

11ਅਸੀਂ ਸੁਣਦੇ ਹਾਂ, ਤੁਹਾਡੇ ਵਿੱਚ ਕਿੰਨੇ ਲੋਕ ਆਲਸੀ ਜੀਵਨ ਜੀਉਂਦੇ ਹਨ; ਅਤੇ ਕੁਝ ਕੰਮ ਨਹੀਂ ਕਰਦੇ, ਪਰ ਦੂਜਿਆਂ ਦੇ ਕੰਮ ਵਿੱਚ ਵੀ ਵਿਘਨ ਪਾਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.