2 ਤਿਮੋਥਿਉਸ 1

ਪਰ ਹੁਣ ਇਹ ਸਾਡੇ ਮੁਕਤੀਦਾਤਾ, ਮਸੀਹ ਯਿਸ਼ੂ ਦੇ ਪ੍ਰਕਾਸ਼ ਹੋਣ ਦੁਆਰਾ ਪ੍ਰਗਟ ਹੋਇਆ ਹੈ, ਜਿਸ ਨੇ ਮੌਤ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਖੁਸ਼ਖ਼ਬਰੀ ਰਾਹੀਂ ਜੀਵਨ ਅਤੇ ਅਮਰਤਾ ਨੂੰ ਪ੍ਰਕਾਸ਼ ਕੀਤਾ ਹੈ।

2 Timothy 1:10 (UKJV) But is now made manifest by the appearing of our Saviour Jesus Christ, who has abolished death, and has brought life and immortality to light through the gospel:

8ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।

9ਪਰਮੇਸ਼ਵਰ ਨੇ ਸਾਨੂੰ ਬਚਾਇਆ ਹੈ ਅਤੇ ਸਾਨੂੰ ਇੱਕ ਪਵਿੱਤਰ ਜੀਵਨ ਲਈ ਬੁਲਾਇਆ ਹੈ, ਇਹ ਸਾਡੀ ਕਿਸੇ ਕਰਨੀ ਦੇ ਨਾਲ ਨਹੀਂ ਸਗੋਂ ਉਸ ਦੇ ਆਪਣੇ ਮਕਸਦ ਅਤੇ ਕਿਰਪਾ ਕਰਕੇ ਜਿਹੜੀ ਮਸੀਹ ਯਿਸ਼ੂ ਵਿੱਚ ਸਦੀਪਕ ਸਮਿਆਂ ਤੋਂ ਪਹਿਲਾਂ ਹੀ ਦਿੱਤੀ ਗਈ ਸੀ।

10ਪਰ ਹੁਣ ਇਹ ਸਾਡੇ ਮੁਕਤੀਦਾਤਾ, ਮਸੀਹ ਯਿਸ਼ੂ ਦੇ ਪ੍ਰਕਾਸ਼ ਹੋਣ ਦੁਆਰਾ ਪ੍ਰਗਟ ਹੋਇਆ ਹੈ, ਜਿਸ ਨੇ ਮੌਤ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਖੁਸ਼ਖ਼ਬਰੀ ਰਾਹੀਂ ਜੀਵਨ ਅਤੇ ਅਮਰਤਾ ਨੂੰ ਪ੍ਰਕਾਸ਼ ਕੀਤਾ ਹੈ।

11ਅਤੇ ਇਸ ਖੁਸ਼ਖ਼ਬਰੀ ਦਾ ਮੈਨੂੰ ਇੱਕ ਪ੍ਰਚਾਰਕ ਅਤੇ ਇੱਕ ਰਸੂਲ ਅਤੇ ਇੱਕ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।

12ਇਹੀ ਕਾਰਨ ਹੈ ਕਿ ਮੈਂ ਜਿਵੇਂ ਦੁੱਖ ਝੱਲਦਾ ਹਾਂ। ਫਿਰ ਵੀ ਇਹ ਸ਼ਰਮਿੰਦਾ ਹੋਣ ਦਾ ਕਾਰਨ ਨਹੀਂ ਹੈ, ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਉਸ ਦਿਨ ਦੀ ਰੱਖਿਆ ਕਰ ਸਕਦਾ ਹੈ ਜੋ ਮੈਂ ਉਸ ਨੂੰ ਸੌਂਪਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.