2 ਤਿਮੋਥਿਉਸ 1

ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।

2 Timothy 1:8 (UKJV) Be not you therefore ashamed of the testimony of our Lord, nor of me his prisoner: but be you partaker of the afflictions of the gospel according to the power of God;

6ਇਸ ਕਾਰਨ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਵਰ ਦੇ ਉਸ ਵਰਦਾਨ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲਿਆ ਸੀ ਉਸ ਵਰਦਾਨ ਨੂੰ ਚਮਕਾ।

7ਕਿਉਂਕਿ ਪਰਮੇਸ਼ਵਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਬਲਕਿ ਸ਼ਕਤੀ, ਪਿਆਰ ਅਤੇ ਸਵੈ-ਅਨੁਸ਼ਾਸਨ ਦਾ ਆਤਮਾ ਦਿੱਤਾ ਹੈ।

8ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।

9ਪਰਮੇਸ਼ਵਰ ਨੇ ਸਾਨੂੰ ਬਚਾਇਆ ਹੈ ਅਤੇ ਸਾਨੂੰ ਇੱਕ ਪਵਿੱਤਰ ਜੀਵਨ ਲਈ ਬੁਲਾਇਆ ਹੈ, ਇਹ ਸਾਡੀ ਕਿਸੇ ਕਰਨੀ ਦੇ ਨਾਲ ਨਹੀਂ ਸਗੋਂ ਉਸ ਦੇ ਆਪਣੇ ਮਕਸਦ ਅਤੇ ਕਿਰਪਾ ਕਰਕੇ ਜਿਹੜੀ ਮਸੀਹ ਯਿਸ਼ੂ ਵਿੱਚ ਸਦੀਪਕ ਸਮਿਆਂ ਤੋਂ ਪਹਿਲਾਂ ਹੀ ਦਿੱਤੀ ਗਈ ਸੀ।

10ਪਰ ਹੁਣ ਇਹ ਸਾਡੇ ਮੁਕਤੀਦਾਤਾ, ਮਸੀਹ ਯਿਸ਼ੂ ਦੇ ਪ੍ਰਕਾਸ਼ ਹੋਣ ਦੁਆਰਾ ਪ੍ਰਗਟ ਹੋਇਆ ਹੈ, ਜਿਸ ਨੇ ਮੌਤ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਖੁਸ਼ਖ਼ਬਰੀ ਰਾਹੀਂ ਜੀਵਨ ਅਤੇ ਅਮਰਤਾ ਨੂੰ ਪ੍ਰਕਾਸ਼ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.