14ਅਲੇਕਜ਼ੈਂਡਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ। ਪ੍ਰਭੂ ਉਸ ਨੂੰ ਉਸ ਦੇ ਕੀਤੇ ਕੰਮਾਂ ਦਾ ਫ਼ਲ ਦੇਵੇਗਾ।
15ਤੁਹਾਨੂੰ ਵੀ ਉਸ ਦੇ ਵਿਰੁੱਧ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ ਉਸ ਨੇ ਸਾਡੇ ਸੰਦੇਸ਼ ਦਾ ਸਖ਼ਤ ਵਿਰੋਧ ਕੀਤਾ ਸੀ।
16ਮੇਰੀ ਪਹਿਲੀ ਪੇਸ਼ੀ ਦੇ ਵੇਲੇ, ਕੋਈ ਵੀ ਮੇਰੇ ਨਾਲ ਨਹੀਂ ਸੀ, ਪਰ ਸਾਰਿਆਂ ਨੇ ਮੈਨੂੰ ਛੱਡ ਦਿੱਤਾ। ਕਿਤੇ ਇਹ ਲੇਖਾ ਉਹਨਾਂ ਨੂੰ ਨਾ ਦੇਣਾ ਪਵੇ।
17ਪਰ ਪਰਮੇਸ਼ਵਰ ਮੇਰੇ ਨਾਲ ਖੜ੍ਹਾਂ ਸੀ ਅਤੇ ਮੈਨੂੰ ਤਾਕਤ ਦਿੱਤੀ, ਤਾਂ ਜੋ ਮੇਰੇ ਰਾਹੀਂ ਪ੍ਰਚਾਰ ਦਾ ਕੰਮ ਪੂਰਾ ਹੋ ਸਕੇ ਅਤੇ ਪਰਾਈਆਂ ਕੌਮਾਂ ਇਸ ਨੂੰ ਸੁਣ ਸਕਣ। ਅਤੇ ਮੈ ਸ਼ੇਰ ਦੇ ਮੂੰਹ ਤੋਂ ਛੁਡਾਇਆ ਗਿਆ ਸੀ।
18ਪਰਮੇਸ਼ਵਰ ਮੈਨੂੰ ਹਰ ਬੁਰੇ ਹਮਲੇ ਤੋਂ ਬਚਾਵੇਗਾ ਅਤੇ ਮੈਨੂੰ ਉਸ ਦੇ ਸਵਰਗੀ ਰਾਜ ਵਿੱਚ ਸੁਰੱਖਿਅਕ ਢੰਗ ਨਾਲ ਲੈ ਜਾਵੇਗਾ। ਉਸ ਦੀ ਮਹਿਮਾ ਸਦਾ ਅਤੇ ਸਦਾ ਲਈ ਹੋਵੇ। ਆਮੀਨ।