8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ; ਤੁਸੀਂ ਮੇਰੇ ਗਵਾਹ ਹੋਵੋਗੇ ਯੇਰੂਸ਼ਲੇਮ, ਅਤੇ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਸਗੋਂ ਧਰਤੀ ਦੇ ਆਖਰੀ ਕੋਨੇ-ਕੋਨੇ ਤੱਕ।”
9ਇਹ ਕਹਿਣ ਤੋਂ ਬਾਅਦ, ਉਹ ਉਨ੍ਹਾਂ ਦੇ ਅੱਖਾਂ ਦੇ ਸਾਹਮਣੇ ਉਠਾਇਆ ਗਿਆ, ਅਤੇ ਇੱਕ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰ ਤੋਂ ਓਹਲੇ ਕਰ ਦਿੱਤਾ।
10ਰਸੂਲ ਅਜੇ ਤੱਕ ਅਕਾਸ਼ ਵੱਲ ਵੇਖ ਰਹੇ ਸਨ ਜਦੋਂ ਉਹ ਉੱਪਰ ਉਠਾਇਆ ਜਾ ਰਿਹਾ ਸੀ, ਅਚਾਨਕ ਦੋ ਆਦਮੀ ਜਿਨ੍ਹਾਂ ਨੇ ਚਿੱਟੇ ਕੱਪੜੇ ਪਾਏ ਹੋਏ ਸਨ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ।
11ਉਨ੍ਹਾਂ ਦੋ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ, “ਹੇ ਗਲੀਲੀ ਮਨੁੱਖੋ, ਤੁਸੀਂ ਉੱਪਰ ਅਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਹੀ ਯਿਸ਼ੂ, ਜੋ ਤੁਹਾਡੇ ਕੋਲੋਂ ਸਵਰਗ ਵਿੱਚ ਉਠਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਉਹ ਵਾਪਸ ਵੀ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਵਿੱਚ ਜਾਂਦੇ ਵੇਖ ਰਹੇ ਹੋ।”
12ਤਦ ਰਸੂਲ ਉਸ ਜ਼ੈਤੂਨ ਦੇ ਪਹਾੜ ਤੋਂ ਜੋ ਯੇਰੂਸ਼ਲੇਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯੇਰੂਸ਼ਲੇਮ ਸ਼ਹਿਰ ਨੂੰ ਵਾਪਸ ਮੁੜੇ।