14ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸ਼ੂ ਦੀ ਮਾਤਾ ਮਰਿਯਮ ਅਤੇ ਉਸ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
15ਉਨ੍ਹਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ ਖੜੇ ਹੋ ਕੇ ਬੋਲਿਆ, (ਜੋ ਸਾਰੇ ਮਿਲ ਕੇ ਲਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ)
16ਅਤੇ ਕਿਹਾ, “ਹੇ ਭਰਾਵੋ ਅਤੇ ਭੈਣੋ, ਪਵਿੱਤਰ ਸ਼ਾਸਤਰ ਵਿੱਚ ਕੀ ਲਿਖਿਆ ਹੈ ਜੋ ਪੂਰਾ ਹੋਣਾ ਜ਼ਰੂਰੀ ਸੀ ਪਵਿੱਤਰ ਆਤਮਾ ਨੇ ਦਾਵੀਦ ਦੀ ਜ਼ਬਾਨੀ ਯਹੂਦਾਹ ਦੇ ਬਾਰੇ ਪਹਿਲਾਂ ਤੋਂ ਹੀ ਆਖਿਆ ਸੀ, ਜਿਹੜਾ ਯਿਸ਼ੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ।
17ਕਿਉਂ ਜੋ ਯਹੂਦਾਹ ਸਾਡੇ ਨਾਲ ਗਿਣਿਆ ਗਿਆ ਅਤੇ ਉਸ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ।”
18ਇਸ ਮਨੁੱਖ ਨੇ ਬੇਈਮਾਨੀ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।