ਰਸੂਲਾਂ 1

ਇਸ ਮਨੁੱਖ ਨੇ ਬੇਈਮਾਨੀ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।

Acts 1:18 (UKJV) Now this man purchased a field with the reward of iniquity; and falling headlong, he burst asunder in the midst, and all his bowels gushed out.

16ਅਤੇ ਕਿਹਾ, “ਹੇ ਭਰਾਵੋ ਅਤੇ ਭੈਣੋ, ਪਵਿੱਤਰ ਸ਼ਾਸਤਰ ਵਿੱਚ ਕੀ ਲਿਖਿਆ ਹੈ ਜੋ ਪੂਰਾ ਹੋਣਾ ਜ਼ਰੂਰੀ ਸੀ ਪਵਿੱਤਰ ਆਤਮਾ ਨੇ ਦਾਵੀਦ ਦੀ ਜ਼ਬਾਨੀ ਯਹੂਦਾਹ ਦੇ ਬਾਰੇ ਪਹਿਲਾਂ ਤੋਂ ਹੀ ਆਖਿਆ ਸੀ, ਜਿਹੜਾ ਯਿਸ਼ੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ।

17ਕਿਉਂ ਜੋ ਯਹੂਦਾਹ ਸਾਡੇ ਨਾਲ ਗਿਣਿਆ ਗਿਆ ਅਤੇ ਉਸ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ।”

18ਇਸ ਮਨੁੱਖ ਨੇ ਬੇਈਮਾਨੀ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।

19ਅਤੇ ਇਹ ਗੱਲ ਸਾਰੇ ਯੇਰੂਸ਼ਲੇਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਸ ਖੇਤ ਦਾ ਨਾਮ ਉਨ੍ਹਾਂ ਦੀ ਭਾਸ਼ਾ ਅਰਾਮੀ ਵਿੱਚ ਅਕਲਦਮਾ ਪੈ ਗਿਆ, ਅਰਥਾਤ ਜਿਸ ਦਾ ਅਰਥ ਹੈ ਲਹੂ ਦਾ ਖੇਤ।

20ਪਤਰਸ ਨੇ ਅੱਗੇ ਹੋਰ ਵੀ ਆਖਿਆ, “ਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ ‘ਕਿ ਉਸ ਦਾ ਘਰ ਉੱਜੜ ਜਾਵੇ; ਉਸ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ,’ ਅਤੇ, “ ‘ਉਸ ਦਾ ਅਹੁਦਾ ਕੋਈ ਹੋਰ ਲੈ ਲਵੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.