ਰਸੂਲਾਂ 1

ਅਤੇ ਇਹ ਗੱਲ ਸਾਰੇ ਯੇਰੂਸ਼ਲੇਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਸ ਖੇਤ ਦਾ ਨਾਮ ਉਨ੍ਹਾਂ ਦੀ ਭਾਸ਼ਾ ਅਰਾਮੀ ਵਿੱਚ ਅਕਲਦਮਾ ਪੈ ਗਿਆ, ਅਰਥਾਤ ਜਿਸ ਦਾ ਅਰਥ ਹੈ ਲਹੂ ਦਾ ਖੇਤ।

Acts 1:19 (UKJV) And it was known unto all the dwellers at Jerusalem; insomuch as that field is called in their proper tongue, Aceldama, that is to say, The field of blood.

17ਕਿਉਂ ਜੋ ਯਹੂਦਾਹ ਸਾਡੇ ਨਾਲ ਗਿਣਿਆ ਗਿਆ ਅਤੇ ਉਸ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ।”

18ਇਸ ਮਨੁੱਖ ਨੇ ਬੇਈਮਾਨੀ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।

19ਅਤੇ ਇਹ ਗੱਲ ਸਾਰੇ ਯੇਰੂਸ਼ਲੇਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਸ ਖੇਤ ਦਾ ਨਾਮ ਉਨ੍ਹਾਂ ਦੀ ਭਾਸ਼ਾ ਅਰਾਮੀ ਵਿੱਚ ਅਕਲਦਮਾ ਪੈ ਗਿਆ, ਅਰਥਾਤ ਜਿਸ ਦਾ ਅਰਥ ਹੈ ਲਹੂ ਦਾ ਖੇਤ।

20ਪਤਰਸ ਨੇ ਅੱਗੇ ਹੋਰ ਵੀ ਆਖਿਆ, “ਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ ‘ਕਿ ਉਸ ਦਾ ਘਰ ਉੱਜੜ ਜਾਵੇ; ਉਸ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ,’ ਅਤੇ, “ ‘ਉਸ ਦਾ ਅਹੁਦਾ ਕੋਈ ਹੋਰ ਲੈ ਲਵੇ।’

21ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ ਜਦੋਂ ਪ੍ਰਭੂ ਯਿਸ਼ੂ ਸਾਡੇ ਵਿਚਕਾਰ ਰਿਹਾ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.