20ਪਤਰਸ ਨੇ ਅੱਗੇ ਹੋਰ ਵੀ ਆਖਿਆ, “ਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ ‘ਕਿ ਉਸ ਦਾ ਘਰ ਉੱਜੜ ਜਾਵੇ; ਉਸ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ,’ ਅਤੇ, “ ‘ਉਸ ਦਾ ਅਹੁਦਾ ਕੋਈ ਹੋਰ ਲੈ ਲਵੇ।’
21ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ ਜਦੋਂ ਪ੍ਰਭੂ ਯਿਸ਼ੂ ਸਾਡੇ ਵਿਚਕਾਰ ਰਿਹਾ ਸੀ,
22ਯੋਹਨ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਯਿਸ਼ੂ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ ਸੀ, ਚੰਗਾ ਹੋਵੇਗਾ ਕਿ ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਸ ਦੇ ਪੁਨਰ-ਉਥਾਨ ਦਾ ਗਵਾਹ ਹੋਵੇ।”
23ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ: ਇੱਕ ਯੂਸੁਫ਼ ਜਿਹੜਾ ਬਰਸਬਾਸ ਅਖਵਾਉਂਦਾ ਸੀ (ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ) ਅਤੇ ਦੂਜਾ ਮੱਥਿਯਾਸ।
24ਫਿਰ ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ, ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ। ਸਾਨੂੰ ਇਹ ਦਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ