ਰਸੂਲਾਂ 1

ਇੱਕ ਮੌਕੇ ਤੇ, ਉਹ ਜਦੋਂ ਉਹਨਾਂ ਨਾਲ ਭੋਜਨ ਖਾ ਰਿਹਾ ਸੀ, ਉਸ ਨੇ ਉਹਨਾਂ ਨੂੰ ਇਹ ਆਦੇਸ਼ ਦਿੱਤਾ: “ਕਿ ਯੇਰੂਸ਼ਲੇਮ ਸ਼ਹਿਰ ਨੂੰ ਛੱਡ ਕੇ ਨਾ ਜਾਣਾ, ਪਰ ਮੇਰੇ ਪਿਤਾ ਦੁਆਰਾ ਕੀਤੇ ਵਾਅਦੇ ਦੀ ਉਡੀਕ ਕਰੋ, ਜੋ ਤੁਸੀਂ ਮੇਰੇ ਤੋਂ ਉਸ ਦੇ ਬਾਰੇ ਸੁਣਿਆ ਹੈ।

Acts 1:4 (UKJV) And, being assembled together with them, commanded them that they should not depart from Jerusalem, but wait for the promise of the Father, which, says he, all of you have heard of me.

2ਉਸ ਦਿਨ ਤੱਕ ਜਦੋਂ ਉਹ ਸਵਰਗ ਵਿੱਚ ਉਠਾਇਆ ਗਿਆ ਸੀ, ਉਸ ਤੋਂ ਪਹਿਲਾਂ ਉਸ ਨੇ ਪਵਿੱਤਰ ਆਤਮਾ ਰਾਹੀਂ ਰਸੂਲਾਂ ਨੂੰ ਹੁਕਮ ਦਿੱਤਾ ਜਿਹਨਾਂ ਨੂੰ ਉਸ ਨੇ ਚੁਣਿਆ ਸੀ।

3ਆਪਣੇ ਜੀਵਨ ਦੇ ਅੰਤ ਤੱਕ ਤਸੀਹੇ ਝੱਲਣ ਤੋਂ ਬਾਅਦ, ਮਸੀਹ ਯਿਸ਼ੂ ਨੇ ਇਨ੍ਹਾਂ ਰਸੂਲਾਂ ਨੂੰ ਕਈ ਅਟੱਲ ਸਬੂਤਾਂ ਦੇ ਨਾਲ ਚਾਲੀ ਦਿਨਾਂ ਤੱਕ ਜੀਉਂਦਾ ਦਰਸ਼ਨ ਦਿੱਤਾ ਅਤੇ ਪਰਮੇਸ਼ਵਰ ਦੇ ਰਾਜ ਨਾਲ ਸੰਬੰਧਿਤ ਗੱਲਾਂ ਬਾਰੇ ਦੱਸਿਆ।

4ਇੱਕ ਮੌਕੇ ਤੇ, ਉਹ ਜਦੋਂ ਉਹਨਾਂ ਨਾਲ ਭੋਜਨ ਖਾ ਰਿਹਾ ਸੀ, ਉਸ ਨੇ ਉਹਨਾਂ ਨੂੰ ਇਹ ਆਦੇਸ਼ ਦਿੱਤਾ: “ਕਿ ਯੇਰੂਸ਼ਲੇਮ ਸ਼ਹਿਰ ਨੂੰ ਛੱਡ ਕੇ ਨਾ ਜਾਣਾ, ਪਰ ਮੇਰੇ ਪਿਤਾ ਦੁਆਰਾ ਕੀਤੇ ਵਾਅਦੇ ਦੀ ਉਡੀਕ ਕਰੋ, ਜੋ ਤੁਸੀਂ ਮੇਰੇ ਤੋਂ ਉਸ ਦੇ ਬਾਰੇ ਸੁਣਿਆ ਹੈ।

5ਯੋਹਨ ਨੇ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਹੁਣ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”

6ਤਦ ਰਸੂਲ ਸਾਰੇ ਯਿਸ਼ੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਉਸ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੁਸੀਂ ਹੁਣ ਇਸ ਸਮੇਂ ਇਸਰਾਏਲ ਦੇ ਰਾਜ ਨੂੰ ਬਹਾਲ ਕਰੋਗੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.