4ਇੱਕ ਮੌਕੇ ਤੇ, ਉਹ ਜਦੋਂ ਉਹਨਾਂ ਨਾਲ ਭੋਜਨ ਖਾ ਰਿਹਾ ਸੀ, ਉਸ ਨੇ ਉਹਨਾਂ ਨੂੰ ਇਹ ਆਦੇਸ਼ ਦਿੱਤਾ: “ਕਿ ਯੇਰੂਸ਼ਲੇਮ ਸ਼ਹਿਰ ਨੂੰ ਛੱਡ ਕੇ ਨਾ ਜਾਣਾ, ਪਰ ਮੇਰੇ ਪਿਤਾ ਦੁਆਰਾ ਕੀਤੇ ਵਾਅਦੇ ਦੀ ਉਡੀਕ ਕਰੋ, ਜੋ ਤੁਸੀਂ ਮੇਰੇ ਤੋਂ ਉਸ ਦੇ ਬਾਰੇ ਸੁਣਿਆ ਹੈ।
5ਯੋਹਨ ਨੇ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਹੁਣ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”
6ਤਦ ਰਸੂਲ ਸਾਰੇ ਯਿਸ਼ੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਉਸ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੁਸੀਂ ਹੁਣ ਇਸ ਸਮੇਂ ਇਸਰਾਏਲ ਦੇ ਰਾਜ ਨੂੰ ਬਹਾਲ ਕਰੋਗੇ?”
7ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ; ਤੁਸੀਂ ਮੇਰੇ ਗਵਾਹ ਹੋਵੋਗੇ ਯੇਰੂਸ਼ਲੇਮ, ਅਤੇ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਸਗੋਂ ਧਰਤੀ ਦੇ ਆਖਰੀ ਕੋਨੇ-ਕੋਨੇ ਤੱਕ।”