1ਕੈਸਰਿਆ ਸ਼ਹਿਰ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਆਦਮੀ ਰਹਿੰਦਾ ਸੀ, ਉਹ ਇੱਕ ਸੂਬੇਦਾਰ ਸੀ ਜਿਸ ਨੂੰ ਇਤਾਲਵੀ ਰੈਜੀਮੈਂਟ ਵਜੋਂ ਜਾਣਿਆ ਜਾਂਦਾ ਸੀ।
2ਉਹ ਅਤੇ ਉਸ ਦਾ ਸਾਰਾ ਪਰਿਵਾਰ ਧਰਮੀ ਅਤੇ ਪਰਮੇਸ਼ਵਰ ਦਾ ਡਰ ਰੱਖਣ ਵਾਲਾ ਸੀ; ਅਤੇ ਉਸ ਨੇ ਲੋੜਵੰਦਾਂ ਲੋਕਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦਿੱਤਾ ਅਤੇ ਨਿਯਮਿਤ ਤੌਰ ਤੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਾ ਸੀ।
3ਇੱਕ ਦਿਨ ਦੁਪਹਿਰ ਦੇ ਤਿੰਨ ਵਜੇ ਉਸ ਨੇ ਇੱਕ ਦਰਸ਼ਨ ਦੇਖਿਆ। ਉਸ ਨੇ ਸਪੱਸ਼ਟ ਤੌਰ ਤੇ ਪਰਮੇਸ਼ਵਰ ਦਾ ਇੱਕ ਸਵਰਗਦੂਤ ਵੇਖਿਆ, ਜੋ ਉਸ ਕੋਲ ਆਇਆ ਅਤੇ ਕਿਹਾ, “ਹੇ ਕੁਰਨੇਲਿਯੁਸ!”