ਰਸੂਲਾਂ 10

ਉਸ ਨੇ ਅਕਾਸ਼ ਖੁੱਲ੍ਹਾ ਵੇਖਿਆ ਅਤੇ ਇੱਕ ਵੱਡੀ ਚਾਦਰ ਵਰਗਾ ਕੁਝ ਅਕਾਸ਼ ਤੋਂ ਧਰਤੀ ਦੀ ਵੱਲ ਉਸ ਕੋਲ ਹੇਠਾਂ ਉਤਾਰਿਆ ਗਿਆ। ਜਿਸ ਦੀਆ ਚਾਰ ਨੁੱਕਰਾਂ ਸਨ।

Acts 10:11 (UKJV) And saw heaven opened, and a certain vessel descending upon him, as it had been a great sheet knit at the four corners, and let down to the earth:

9ਅਗਲੇ ਦਿਨ ਦੁਪਿਹਰ ਵੇਲੇ ਜਦੋਂ ਉਹ ਯਾਤਰਾ ਕਰਦੇ ਹੋਏ ਸ਼ਹਿਰ ਵੱਲ ਜਾ ਰਹੇ ਸਨ, ਪਤਰਸ ਪ੍ਰਾਰਥਨਾ ਕਰਨ ਲਈ ਛੱਤ ਦੇ ਉੱਪਰ ਗਿਆ।

10ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਿਹਾ ਸੀ ਉਹ ਬੇਸੁਧ ਹੋ ਗਿਆ।

11ਉਸ ਨੇ ਅਕਾਸ਼ ਖੁੱਲ੍ਹਾ ਵੇਖਿਆ ਅਤੇ ਇੱਕ ਵੱਡੀ ਚਾਦਰ ਵਰਗਾ ਕੁਝ ਅਕਾਸ਼ ਤੋਂ ਧਰਤੀ ਦੀ ਵੱਲ ਉਸ ਕੋਲ ਹੇਠਾਂ ਉਤਾਰਿਆ ਗਿਆ। ਜਿਸ ਦੀਆ ਚਾਰ ਨੁੱਕਰਾਂ ਸਨ।

12ਇਸ ਵਿੱਚ ਚਾਰ ਪੈਰਾਂ ਵਾਲੇ ਜਾਨਵਰਾਂ ਦੇ ਨਾਲ-ਨਾਲ ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੀ ਸਨ।

13ਫਿਰ ਇੱਕ ਆਵਾਜ਼ ਨੇ ਉਸ ਨੂੰ ਕਿਹਾ, “ਹੇ ਪਤਰਸ ਉੱਠ, ਮਾਰ ਅਤੇ ਖਾ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.